ਕਾਂਗਰਸ ਪਾਰਟੀ ਵਲੋਂ ਕੰਪਨੀ ਬਾਗ ਮਹਾਤਮਾ ਗਾਂਧੀ ਦੇ ਬੁੱਤ ਦੇ ਮੂਹਰੇ ਅੰਮ੍ਰਿਤਸਰ ਵਿਖੇ ਸੱਤਿਆਗ੍ਰਹਿ ਸੁਰੂ

4675591
Total views : 5507366

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਨੇ ਅੰਮ੍ਰਿਤਸਰ ਵਿੱਚ ਸਤਿਆਗ੍ਰਹਿ ਸੁਰੂ ਕੰਪਨੀ ਬਾਗ ਮਹਾਤਮਾ ਗਾਂਧੀ ਦੇ ਬੁੱਤ ਦੇ ਮੂਹਰੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਸਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਪੱਪੂ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸ੍ਰ ਇੰਦਰਬੀਰ ਸਿੰਘ ਬੁਲਾਰੀਆ, ਵਿਕਾਸ ਸੋਨੀ ਨੇ ਕਿਹਾ ਭਾਜਪਾ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ।ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਰਾਹੁਲ ਗਾਂਧੀ ਦੀ ਅਵਾਜ਼ ਨੂੰ ਦਬਾਉਣ ਲਈ ਭਾਜਪਾ ਅਜਿਹੇ ਹੱਥਕੰਡੇ ਅਪਣਾ ਰਹੀ ਹੈ।

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਭਾਰਤ ਵਿੱਚ ਕਾਂਗਰਸ ਵੱਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਲੋਕ ਸਭਾ ਵਿੱਚ ਲੋਕਤੰਤਰ ਦਾ ਘਾਣ ਹੋਣ ਦੇ ਬਿਆਨ ਦਿੱਤੇ ਜਾ ਰਹੇ ਹਨ ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਕਿ ਅੰਮ੍ਰਿਤਸਰ ਤੋਂ ਕਾਂਗਰਸੀ ਸ਼ਹਿਰੀ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਪੱਪੂ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਇੰਦਰਬੀਰ ਸਿੰਘ ਬੁਲਾਰੀਆ, ਵਿਕਾਸ ਸੋਨੀ, ਨੇ ਕਾਂਗਰਸੀ ਵਰਕਰਾਂ ਅਤੇ ਕਾਂਗਰਸੀ ਨੇਤਾ ਨੇ ਵੱਧ ਚੜ ਕੇ ਹਿਸਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ਕਾਂਗਰਸੀ ਸ਼ਹਿਰੀ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਪੱਪੂ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸ੍ਰ ਇੰਦਰਬੀਰ ਸਿੰਘ ਬੁਲਾਰੀਆ, ਵਿਕਾਸ ਸੋਨੀ, ਨੇ ਕਿਹਾ ਕਿ ਸ਼ਰੇਆਮ ਲੋਕ ਸਭਾ ਦੇ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ।

ਅਜਿਹਾ ਹੀ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਚੋਣਾਂ ਦਾ ਸਿਸਟਮ ਵੀ ਪ੍ਰਭਾਵਿਤ ਹੋ ਸਕਦਾ ਹੈ ਉਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨਹੀਂ ਲਿਆ ,ਸਿਰਫ ਇਹੀ ਕਿਹਾ ਸੀ ਇਸ ਦੇਸ਼ ਨੂੰ ਕੁਝ ਕਾਰਪੋਰੇਟ ਘਰਾਨੇ ਚਲਾ ਰਹੇ ਹਨ ਜੋ ਦੇਸ਼ ਦਾ ਪੈਸਾ ਲੁੱਟ ਕੇ ਵਿਦੇਸ਼ ਚਲੇ ਗਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਕੱਢੀ ਗਈ ਭਾਰਤ ਜੋੜੋ ਯਾਤਰਾ ਤੋਂ ਬੁਖਲਾਕੇ ਕੇਂਦਰ ਸਰਕਾਰ ਵੱਲੋਂ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਸਤਿਆਗ੍ਰਹਿ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਦੇਸ਼ ਦੇ ਲੋਕਤੰਤਰ ਨੂੰ ਬਚਾਇਆ ਜਾ ਸਕੇ। ਇਸ ਮੌਕੇ ਸ੍ਰ ਇੰਦਰਜੀਤ ਸਿੰਘ ਬਾਸਰਕੇ, ਸਰਬਜੀਤ ਸਿੰਘ ਲਾਟੀ, ਜੁਗਲ ਕਿਸ਼ੋਰ ਸ਼ਰਮਾ, ਜੋਗਿੰਦਰ ਪਾਲ ਸਿੰਘ ਜੱਗਾ, ਬਲਬੀਰ ਬੱਬੀ ਪਹਿਲਵਾਨ, ਮਿੱਠੂ ਮੈਦਾਨ, ਬਲਾਕ ਪ੍ਰਧਾਨ ਰਮਨ ਤਲਵਾੜ ਬੱਬਾ, ਮਨਜੀਤ ਸਿੰਘ ਬੱਬੀ, ਨਵਦੀਪ ਸਿੰਘ ਹੁੰਦਲ, ਅਰੁਣ ਜੋਸੀ, ਪਵਨ ਕੁਮਾਰ ਰੱਖੜਾ, ਪਰਮਜੀਤ ਸਿੰਘ ਚੋਪੜਾ, ਤਾਨਿਸ ਤਲਵਾੜ , ਸਤਬੀਰ ਸਿੰਘ ਪੀ ਏ ਬੁਲਾਰੀਆ, ਦੀਪਕ ਕੁਮਾਰ ਰਾਜੂ, ਅਰਵਿੰਦ ਪਾਲ ਸਿੰਘ ਭਾਟੀਆ ਪੀ ਏ ਬੁਲਾਰੀਆ, ਪਵਨ ਪੰਮਾ, ਰਵੀ ਕੁਮਾਰ ਆਸੂ, ਮੈਡਮ ਮਧੂ ਆਦਿ ਹਾਜ਼ਰ ਸਨ।

Share this News