Total views : 5507334
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇੱਕਤਰਤਾ ਖ਼ਤਮ ਹੋ ਗਈ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਫ਼ੜ੍ਹੇ ਗਏ ਬੇਕਸੂਰ ਸਿੱਖ ਨੌਜਵਾਨ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਉਨਾਂ ਨੇ ਕਿਹਾ ਕਿ ਜੇਕਰ 24 ਘੰਟਿਆਂ ਵਿਚ ਰਿਹਾਈ ਨਾ ਹੋਈ ਤਾਂ 24 ਘੰਟਿਆਂ ਬਾਅਦ ਅਕਾਲ ਤਖ਼ਤ ਸਾਹਿਬ ਤੋਂ ਖਾਲਸਾ ਵਹੀਰ ਸ਼ੁਰੂ ਹੋਵੇਗੀ।
ਇਸ ਮੌਕੇ ਦਿੱਲੀ ਸ਼੍ਰੋਮਣੀ ਕਮੇਟੀ ਨੂੰ ਵੀ ਸਿੰਘ ਸਾਹਿਬ ਵਲੋਂ ਸੰਦੇਸ਼ ਦਿੱਤਾ ਗਿਆ ਕਿ ਕੌਮੀ ਪੱਧਰਾਂ ਦੇ ਚੈਨਲਾਂ ਨੂੰ ਸਿੱਖਾਂ ਅਤੇ ਸਿੱਖ ਧਰਮ ਵਿਰੁੱਧ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਖ਼ਾਲਸਾ ਵਹੀਰ ਅਰੰਭਣ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬਾਬਾ ਬਲਦੇਵ ਸਿੰਘ ਅਕਾਲੀ 96 ਕਰੋੜੀ, ਮਨਜੀਤ ਸਿੰਘ ਜੀ.ਕੇ., ਭਾਈ ਜਸਵੀਰ ਸਿੰਘ ਰੋਡੇ ਤੋਂ ਇਲਾਵਾ ਕਈ ਨਿਹੰਗ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਮੌਜੂਦ ਸਨ।ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਿੱਖਾਂ ਦੇ ਜਿਸ ਨਿਸ਼ਾਨ ਨੂੰ ਖਲਿਸਤਾਨੀ ਝੰਡਾ ਦੱਸਿਆ ਜਾ ਰਿਹਾ ਹੈ, ਸਾਰੇ ਆਪਣੀਆਂ ਗੱਡੀਆਂ ‘ਤੇ ਇਹ ਝੰਡਾ ਲਗਾਉਣ। ਇਹ ਝੰਡਾ ਖਾਲਸਾ ਰਾਜ ਦਾ ਨਿਸ਼ਾਨ ਹੈ ਪਰ ਇਸ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ।
ਖ਼ਬਰ ਸ਼ੇਅਰ ਕਰੋ