ਸਬ ਇੰਸਪੈਕਟਰ ਦਲਜੀਤ ਸਿੰਘ ਨੇ ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

4947121
Total views : 5947188

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ 

ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ, ਏਡੀਸੀਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਵਾਸਤੇ ਮੈਟਰੋ ਬੱਸ ਵਿੱਚ ਸਫ਼ਰ ਕਰਨ ਵਾਲੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਆਪਣੇ ਵਹੀਕਲ ਬੀਆਰਟੀਐਸ (ਮੇਟਰੋ ਬੱਸ ) ਲੇਨ ਵਿਚ  ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ। 

ਮੈਟਰੋ ਬੱਸ (ਬੀਆਰਟੀਐਸ) ਲੇਨ ਵਿੱਚ ਆਮ ਲੋਕਾਂ ਨੂੰ ਵਹੀਕਲ ਨਾ ਚਲਾਉਣ ਲਈ ਕੀਤਾ ਪ੍ਰੇਰਿਤ

 ਇਸ ਤੋਂ ਇਲਾਵਾ ਤੇ ਰੇਲਵੇ ਸਟੇਸ਼ਨ ਉਪਰ ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਨੂੰ ਕਿਸੇ ਕੋਲ ਪ੍ਰਸ਼ਾਦ ਨਾ ਲੈ ਕੇ ਖਾਣ, ਆਪਣਾ ਸਮਾਨ ਅਤੇ ਆਪਣੇ ਬੱਚਿਆਂ ਦਾ ਧਿਆਨ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਉਨਾਂ ਆਟੋ-ਰਿਕਸ਼ਾ ਸਟੈਂਡ ਰੇਲਵੇ ਸਟੇਸ਼ਨ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਅਤੇ ਆਟੋ ਨੂੰ ਸਹੀ ਜਗ੍ਹਾ ਪਾਰਕਿੰਗ ਕਰਨ ਦੀ ਹਦਾਇਤ ਕੀਤੀ ਗਈ। ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨਰ ਰੇਟ ਅੰਮ੍ਰਿਤਸਰ ਵੱਲੋਂ ਆਇਆ ਹਦਾਇਤਾਂ ਸੰਬੰਧੀ ਜਾਗਰੂਕ ਕੀਤਾ ਗਿਆ ਪ੍ਰਸ਼ਾਸਨ ਅਤੇ ਟਰੈਫਿਕ ਪੁਲਸ ਦਾ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ।

Share this News