Total views : 5507373
Total views : 5507373
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮਜੀਠਾ/ਜਸਪਾਲ ਸਿੰਘ ਗਿੱਲ
ਜ਼ਿਲ੍ਹੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਸੀਨੀਅਰ ਮੀਤ ਪ੍ਰਧਾਨ ਨਿਰਵੈਰ ਸਿੰਘ ਸਰਕਾਰੀਆ ਵੱਲੋਂ ਅੱਜ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਮਿਹਨਤ ਤੇ ਜਜਬੇ ਨਾਲ ਵੱਡਾ ਮੁਕਾਮ ਹਾਸਲ ਕਰਨ ਵਾਲੀ ਸ਼ਖਸੀਅਤ ਐੱਸਡੀਐੱਮ ਮਜੀਠਾ ਡਾ. ਹਰਨੂਰ ਕੌਰ ਢਿੱਲੋਂ ਨੂੰ ਬੇਹਤਰੀਨ ਸੇਵਾਵਾਂ ਸਦਕਾ ਸਨਮਾਨਿਤ ਕੀਤਾ ।
ਮਾਣ ਧੀਆਂ ‘ਤੇ ਸੰਸਥਾ ਵੱਲੋਂ ਐੱਸ.ਡੀ.ਐੱਮ ਮਜੀਠਾ ਡਾ.ਹਰਨੂਰ ਢਿੱਲੋਂ ਸਨਮਾਨਿਤ
ਇਸ ਮੌਂਕੇ ਐੱਸਡੀਐੱਮ ਮਜੀਠਾ ਅਤੇ ਸਹਾਇਕ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਡਾ. ਹਰਨੂਰ ਕੌਰ ਢਿੱਲੋਂ ਨੇ ਸੰਸਥਾ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਉਹਨਾਂ ਨਾਲ ਆਏ ਮਹਿਮਾਨਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਮੈਂ ਆਪਣੀ ਡਿਊਟੀ ਨੂੰ ਹੀ ਰੂਹ ਦੀ ‘ਖੁਰਾਕ’ ਮੰਨਦੀ ਹਾਂ ਮੈਂਨੂੰ ਪੀੜਤਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਦਿਲੀ ਸਕੂਨ ਤੇ ਮਨ ਨੂੰ ਸ਼ਾਂਤੀ ਮਿਲਦੀ ਹੈ, ਇਸ ਮੌਂਕੇ ਪ੍ਰਧਾਨ ਮੱਟੂ ਨੇ ਡਾ.ਢਿੱਲੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਇਹ ਵਾਤਾਵਰਨ ਪ੍ਰੇਮੀ ਅਤੇ ਪੰਜਾਬੀ ਮਾਂ ਬੋਲੀ ਨਾਲ ਅਥਾਹ ਮੋਹ ਰੱਖਣ ਵਾਲੀ ਸ਼ਖਸੀਅਤ ਹੈ । ਇਸ ਮੌਂਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਸੀਨੀਅਰ ਮੀਤ ਪ੍ਰਧਾਨ ਨਿਰਵੈਰ ਸਿੰਘ ਸਰਕਾਰੀਆ, ਜਰਮਨਜੀਤ ਸਿੰਘ ਸਰਕਾਰੀਆ, ਅਮਨਦੀਪ ਸਿੰਘ ਮੌਜੂਦ ਸਨ ।