Total views : 5507063
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮਨੀਸ਼ਾ ਗੁਲਾਟੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਦਾਇਰ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਨੇ ਅਹੁਦੇ ਤੋਂ ਹਟਾਏ ਜਾਣ ਖਿਲਾਫ ਪੰਜਾਬ ਸਰਕਾਰ ਦੇ ਫੈਸਲੇ ਨੂੰ ਦੂਜੀ ਵਾਰ ਚੁਣੌਤੀ ਦਿੱਤੀ ਸੀ। ਪਟੀਸ਼ਨਕਰਤਾ ਗੁਲਾਟੀ ਵੱਲੋਂ ਸਰਾਕਰੀ ਹੁਕਮ ਵਿੱਚ ਕਾਰਨ ਸਪੱਸ਼ਟ ਨਹੀਂ ਹੋਣ ਸਣੇ ਤਕਨੀਕੀ ਕਾਰਨਾਂ ਨੂੰ ਆਧਾਰ ਬਣਾਉਂਦੇ ਹੋਏ ਸੂਬਾ ਸਰਾਕਰ ਦੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
ਮਨੀਸ਼ਾ ਗੁਲਾਟੀ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਣ ਦੱਸਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਅਤੇ ਉਸ ਸਮੇਂ ਵੀ ਮਨੀਸ਼ਾ ਗੁਲਾਟੀ ਹਾਈਕੋਰਟ ਪੁੱਜੇ ਸਨ। ਅਦਾਲਤ ਦਾ ਫ਼ੈਸਲਾ ਮਨੀਸ਼ਾ ਗੁਲਾਟੀ ਦੇ ਹੱਕ ‘ਚ ਆਇਆ ਸੀ ਅਤੇ ਉਨ੍ਹਾਂ ਨੇ ਮੁੜ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਸੀ।