30-31 ਨੂੰ ਪੰਜਾਬ ਵਿੱਚ ਮੁੜ ਪਵੇਗਾ ਮੀਹ-ਮੌਸਮੀ ਵਿਗਿਆਨੀਆਂ ਨੇ ਪ੍ਰਗਟਾਈ ਸੰਭਵਾਨਾ

4675398
Total views : 5507068

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮੁਹਾਲੀ /ਬੀ.ਐੈਨ.ਈ ਬਿਊਰੋ

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਿਸਾਨਾਂ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧ ਸਕਦੀਆਂ ਹਨ।  ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ 30 ਅਤੇ 31 ਮਾਰਚ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਨਹੀਂ ਹੈ ਕੋਈ ਸੰਭਾਵਨਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਗਰਮ ਹੋਏ ਪੱਛਮੀ ਚੱਕਰਵਾਤ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਹੈ, ਉਥੇ ਕੱਲ੍ਹ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ।  ਜਦਕਿ ਆਮ ਤਾਪਮਾਨ 29.7 ਡਿਗਰੀ ਸੈਲਸੀਅਸ ਹੈ।  ਇਸੇ ਤਰ੍ਹਾਂ ਅੱਜ ਦਾ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 14.5 ਡਿਗਰੀ ਸੈਲਸੀਅਸ ਰਿਹਾ।  ਆਉਣ ਵਾਲੇ ਦਿਨਾਂ ਵਿੱਚ ਪੱਛਮੀ ਚਕਰਵਾਤ ਇੱਕ ਵਾਰ ਫਿਰ ਵਿਕਸਤ ਹੋ ਰਿਹਾ ਹੈ।  ਜਿਸ ਕਾਰਨ 30 ਅਤੇ 31 ਮਾਰਚ ਨੂੰ ਪੰਜਾਬ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ । ਹਾਲਾਂਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ। 

Share this News