Total views : 5507061
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਕਮਿਸ਼ਨਰੇਟ ਪੁਲਿਸ, ਅੰਮ੍ਰਿਤਰ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲ ਚੌਰੀ ਕਰਨ ਵਾਲਿਆ ਖਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸਤੇ ਤਹਿਤ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ, ਏ.ਡੀ.ਸੀ.ਪੀ-2, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਪਰ ਸ੍ਰੀ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ ਏ.ਸੀ.ਪੀ ਨੋਰਥ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਥਾਣਾਂ ਰਣਜੀਤ ਐਵੀਨਿਊ ਦੀ ਪੁਲਿਸ ਵਲੋ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨਾਂ ਪਾਸੋ ਚੋਰੀਸ਼ੁਦਾ 11 ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਇੰਸਪੈਕਟਰ ਜਸਪਾਲ ਸਿੰਘ, ਮੁੱਖ ਅਫਸਰ ਥਾਣਾ ਰਣਜੀਤ ਐਵੀਨਿਊ, ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋ ਏ.ਐਸ.ਆਈ ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬੇਅੰਤ ਪਾਰਕ ਦੇ ਸਾਹਮਣੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਚੈਕਿੰਗ ਦੌਰਾਨ ਦੋਸ਼ੀ ਸਰੂਪ ਉਰਫ਼ ਰੂਪ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਚੂਚਕ ਵਾਲਾ ਥਾਣਾ ਲੋਪੋਕੇ ਚੋਗਾਵਾ ਜਿਲ੍ਹ ਅੰਮ੍ਰਿਤਸਰ ਦਿਹਾਤੀਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਵਰਿਆਹ,ਭਿੰਡੀਆਂ ਸੈਦਾ, ਅੰਮ੍ਰਿਤਸਰ ਦਿਹਾਤੀ ਨੂੰ ਚੌਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮੁਕੱਦਮਾਂ ਦਰਜ਼ ਰਜਿਸਟਰ ਕੀਤਾ ਗਿਆ ਸੀ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕਰਨ ਤੇ ਇਹਨਾਂ ਦੀ ਨਿਸ਼ਾਦੇਹੀ ਤੇਂ 10 ਚੌਰੀ ਦੇ ਹੋਰ ਮੋਟਰਸਾਈਕਲ (ਕੁੱਲ 11 ਮੋਟਰਸਾਈਕਲ) ਬ੍ਰਾਮਦ ਕੀਤੇ ਗਏ ਹਨ। ਇਹਨਾਂ ਦੋਨਾਂ ਨੇ ਇਹ ਮੋਟਰਸਾਈਕਲ ਰਣਜੀਤ ਐਵੀਨਿਉ ਤੇ ਸਿਵਲ ਲਾਈਨ ਦੇ ਵੱਖ-ਵੱਖ ਇਲਾਕਿਆ ਤੋਂ ਚੋਰੀ ਕੀਤੇ ਸਨ। ਇਹਨਾਂ ਦੋਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਫਿਰ ਹੋਰ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਤਫ਼ਤੀਸ਼ ਜਾਰੀ ਹੈ।