Total views : 5506907
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਿਥੇ ਇੱਕ ਪਾਸੇ ਛਾਪੇਮਾਰੀ ਜਾਰੀ ਹੈ, ਉਥੇ ਹੀ ਅੰਮ੍ਰਿਤਪਾਲ ਨੇ ਕਰੀਬ 11 ਦਿਨਾਂ ਬਾਅਦ ਵੀਡੀਓ ਜਾਰੀ ਕੀਤੀ। ਉਸ ਨੇ ਲਾਈਵ ਹੋ ਕਿ ਕਿਹਾ ਕਿ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ਹੈ। ਹਕੂਮਤ ਦੇ ਧੱਕੇ ਖਿਲਾਫ਼ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਸਰਬੱਤ ਖ਼ਾਲਸਾ ਸੱਦਣ ਦੀ ਅਪੀਲ ਵੀ ਕੀਤੀ ਹੈ। ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਨੂੰ ਉਸ ਦਾ ਮਾਲਵੇ ਵਿਚ ਪ੍ਰੋਗਰਾਮ ਸੀ ਜਿਸ ਲਈ ਉਹ ਘਰੋਂ ਨਿਕਲੇ ਅਤੇ ਵੱਡੀ ਗਿਣਤੀ ਵਿਚ ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ, ਅੰਮ੍ਰਿਤਪਾਲ ਨੇ ਪੁਲਿਸ ਦੇ ਰਵੱਈਏ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ 18 ਮਾਰਚ ਦੀ ਘਟਨਾ ਤੋਂ ਬਾਅਦ ਇੰਟਰਨੈੱਟ ਬੰਦ ਹੋਣ ਕਰ ਕੇ ਉਹ ਕਿਸੇ ਨਾਲ ਸੰਪਰਕ ਨਹੀਂ ਕਰ ਸਕਿਆ।
ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸੱਦਿਆਂ ਜਾਣ ਵਾਲਾ ਸਰਬੱਤ ਖਾਲਸਾ ਉਹ ਸਰਬੱਤ ਖਾਲਸਾ ਹੋਣਾ ਚਾਹੀਦਾ ਹੈ ਜੋ ਅਬਦਾਲੀ ਦੇ ਘੱਲੂਘਾਰੇ ਤੋਂ ਬਾਅਦ ਬੁਲਾਇਆ ਗਿਆ ਸੀ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਮਸਲਾ ਸਿਰਫ ਮੇਰੀ ਗ੍ਰਿਫ਼ਤਾਰੀ ਦਾ ਨਹੀਂ ਹੈ, ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਇਹ ਮਸਲਾ ਵਿਚਾਰਨਾ ਚਾਹੀਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਦਾ ਇਕੱਠ ਕਰਨਾ ਚਾਹੀਦਾ ਹੈ। ਸਿੱਖ ਕੌਮ ਦੇ ਇਸ ਵੱਡੇ ਮਸਲੇ ’ਤੇ ਜਥੇਦਾਰ ਸਾਹਿਬ ਨੂੰ ਆਪ ਅੱਗੇ ਆ ਕੇ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ, ਪਿੰਡਾਂ ਵਿਚ ਵਹੀਰਾਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ।