Total views : 5506768
Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਉਨ੍ਹਾਂ ਦੇ ਟਵਿਟਰ ਅਕਾਊਂਟ ’ਤੇ ਵੀ ਸਾਂਝੀ ਕੀਤੀ ਗਈ ਹੈ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤਹਿਤ ਉਸ ਨੂੰ 18 ਮਈ ਤੱਕ ਜੇਲ੍ਹ ਵਿਚ ਰਹਿਣਾ ਪੈਣਾ ਸੀ, ਪਰ ਜੇਲ੍ਹ ਨਿਯਮਾਂ ਅਨੁਸਾਰ ਕੈਦੀਆਂ ਨੂੰ ਹਰ ਮਹੀਨੇ 4 ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਜ਼ਾ ਦੌਰਾਨ ਸਿੱਧੂ ਨੇ ਇਕ ਦਿਨ ਦੀ ਵੀ ਛੁੱਟੀ ਨਹੀਂ ਲਈ। ਇਸ ਕਾਰਨ ਉਨ੍ਹਾਂ ਨੂੰ ਪਹਿਲਾਂ ਰਿਹਾਈ ਦਿੱਤੀ ਜਾ ਰਹੀ ਹੈ।ਹੈ। ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਦੌਰਾਨ ਛੁੱਟੀ ਨਾ ਲੈਣ ਦਾ ਫਾਇਦਾ ਮਿਲ ਰਿਹਾ ਹੈ।