ਵਿਜੀਲੈਂਸ ਵੱਲੋਂ ਪੁਲਿਸ ਦੇ ਛੋਟੇ ਥਾਂਣੇਦਾਰ ਨੂੰ 10.000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕੀਤਾ ਗਿਆ ਗ੍ਰਿਫਤਾਰ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

 ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਮਹਿਮਦਵਾਲ ਨਿਵਾਸੀ ਮਹਿੰਦਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ 3 ਸਾਲ 4 ਮਹੀਨਿਆਂ ਤੋਂ ਫਰਾਰ ਚਲਿਆ ਆ ਰਿਹਾ ਸੀ। ਵਰਨਣਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿੱਚ ਸ਼ਾਮਲ ਕੁੱਲ 132 ਦੋਸ਼ੀਆਂ ਵਿੱਚੋਂ ਹੁਣ ਤੱਕ 118 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

Share this News