ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਵਿੱਚ ਚੋਣ ਪ੍ਰਚਾਰ ਦਾ ਦੁਆਇਆ ਵਿਸ਼ਵਾਸ

4729141
Total views : 5596791

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਲੋਕ ਸਭਾ ਦੀ ਜ਼ਿਮਣੀ ਚੌਣ ਸੰਬੰਧੀ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਾ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਜਿਸ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਲੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਲਕਾ ਇੰਚਾਰਜ ਦੇ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਿੱਤੇ ਹੋਏ ਕੰਮਾਂ ਨੂੰ ਦੁਬਾਰਾ ਯਾਦ ਕਰ ਰਹੇ ਹਨ, ਲੋਕਾਂ ਦਾ ਆਪਣੀ ਮਾਂ ਪਾਰਟੀ ਦੇ ਪ੍ਰਤੀ ਪਿਆਰ ਦਿਨੋ ਦਿਨ ਵੱਧ ਰਿਹਾ ਹੈ ਜਿਸ ਕਰਕੇ ਲੋਕ ਜਲੰਧਰ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਪੂਰਨ ਸਹਿਯੋਗ ਦੇ ਕੇ ਸ਼ੀਟ ਪਾਰਟੀ ਦੀ ਝੋਲੀ ਪਾਉਣਗੇ।

ਸੁਖਬੀਰ ਸਿੰਘ ਬਾਦਲ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਕੋਲ 3 ਸੀਟਾਂ ਹੋਣ ਦੇ ਬਾਵਜੂਦ ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਵੱਲ ਵਧਿਆ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਅਤੇ ਸਥਾਨਕ ਚੋਣਾਂ ਵਿਚ ਜ਼ੋਰਦਾਰ ਢੰਗ ਨਾਲ ਹਿੱਸਾ ਲਵੇਗੀ ਅਤੇ ਚੰਗੀ ਪ੍ਰਤੀਸ਼ਤਤਾ ਵੀ ਹਾਸਲ ਕਰੇਗੀ।

ਇਸ ਮੀਟਿੰਗ ਦੌਰਾਨ ਹਲਕਾ ਖਡੂਰ ਸਾਹਿਬ ਵੱਲੋਂ ਸ਼ਮੂਲੀਅਤ ਕਰਦਿਆਂ ਹੋਇਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਹਲਕੇ ਦੇ ਵਿਕਾਸ ਲਈ ਕਈ ਅਹਿਮ ਨੁਕਤੇ ਸਾਂਝੇ ਕੀਤੇ ਅਤੇ ਜਲੰਧਰ ਜ਼ਿਮਣੀ ਚੌਣ ਵਿੱਚ ਪਾਰਟੀ ਵੱਲੋਂ ਮਿਲੀ ਹੋਈ ਜ਼ਿੰਮੇਵਾਰੀ ਨੂੰ ਆਪਣੇ ਹਲਕਾ ਖਡੂਰ ਸਾਹਿਬ ਦੇ ਜ਼ਿੰਮੇਵਾਰ ਸੱਜਣਾ ਨਾਲ ਪੁਰੀ ਤਰ੍ਹਾਂ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਸਾਹਿਬ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਹੁਣ ਲੋਕ ਇਹਨਾਂ ਦਿਆ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਪਿਛਲੇ ਦਿਨੀਂ ਕੁਦਰਤੀ ਆਫ਼ਤ ਅਤੇ ਬਰਸਾਤ ਕਰਕੇ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਕਰਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਜ਼ੋ ਕੀ ਕਿਸਾਨ ਭਰਾਵਾਂ ਦਾ ਹੱਕ ਬਣਦਾ ਹੈ। ਇਸ ਮੌਕੇ ਉਨ੍ਹਾਂ ਅੱਜ ਦੇ ਹਾਲਾਤਾਂ ਨੂੰ ਵੇਖਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਇਸ ਦੇ ਉਲਟ ਸ਼ੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਹੀ ਹਿੰਦੂ, ਸਿੱਖ, ਮੁਸਲਮਾਨ ਭਾਈਚਾਰਕ ਸਾਂਝ ਬਣਾਈ ਰੱਖੀ।

Share this News