Total views : 5507065
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ /ਬਾਰਡਰ ਨਿਊਜ ਸਰਵਿਸ
ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਇਹੀ ਨਹੀਂ ਉਸ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ ਮੁਲਾਜ਼ਮ ਇਕ ਅਧਿਕਾਰੀ ਦੀ ਸੁਰੱਖਿਆ ‘ਚ ਅੰਮ੍ਰਿਤਸਰ ਵਿੱਚ ਤਾਇਨਾਤ ਦੱਸਿਆ ਜਾਂਦਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਸੀ।
ਇਸ ਦੌਰਾਨ ਉਨ੍ਹਾਂ ਦੇ ਗੁਆਂਢ ‘ਚ ਰਹਿਣ ਵਾਲੀ ਮਨਜੀਤ ਕੌਰ ਪੁੱਤਰੀ ਸਵਰਨ ਸਿੰਘ ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਉਸ ਨੂੰ ਵੀ ਗੰਨ ਪੁਆਇੰਟ ’ਤੇ ਅਗਵਾ ਕਰ ਕੇ ਨਾਲ ਲੈ ਗਿਆ।
ਥੋੜੇ ਦਿਨਾਂ ਤੱਕ ਵਿਦੇਸ਼ ਜਾਣ ਵਾਲਾ ਥਾਂਣੇਦਾਰ ਦਾ ਮ੍ਰਿਤਕ ਪੁੱਤਰ
ਜਾਣਕਾਰੀ ਮੁਤਾਬਕ ਏਐਸਆਈ ਭੂਪਿੰਦਰ ਸਿੰਘ ਬਟਾਲਾ ਦੇ ਇਕ ਪਿੰਡ ਵਿਖੇ ਲੁਕਿਆ ਹੋਇਆ ਹੈ। ਗੁਰਦਾਸਪੁਰ ਅਤੇ ਬਟਾਲਾ ਦੀ ਪੁਲਿਸ ਵੱਲੋਂ ਉਸ ਨੂੰ ਫੜਨ ਲਈ ਬਟਾਲਾ ਦੇ ਨਜ਼ਦੀਕੀ ਪਿੰਡ ਪੰਜਖਡਲ ਨਵਾਂ ਪਿੰਡ ਵਿਖੇ ਘੇਰਾਬੰਦੀ ਕੀਤੀ ਹੋਈ ਹੈ। ਏਐਸਆਈ ਇੱਕ ਕੋਠੀ ਵਿਚ ਲੁਕਿਆ ਹੋਇਆ ਹੈ ਅਤੇ ਉਸ ਨੇ ਕੋਠੀ ਦੇ ਆਲੇ-ਦੁਆਲੇ ਪੁਲਿਸ ਨੇ ਘੇਰਾਬੰਦੀ ਕੀਤੀ ਹੋਈ ਹੈ। ਪੁਲਿਸ ਅਧਿਕਾਰੀਆਂ ਵੱਲੋਂ ਮੀਡੀਆ ਨੂੰ ਕਿਸੇ ਵੀ ਤਰ੍ਹਾਂ ਦੀ ਫੋਟੋ ਖਿੱਚਣ ਤੋਂ ਮਨਾਹੀ ਕੀਤੀ ਹੋਈ ਹੈ।