ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਹੋਈ ਮਹੀਨਾਵਾਰ ਮੀਟਿੰਗ

4674957
Total views : 5506354

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ

ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ 5 ਅਪ੍ਰੈਲ 2023 ਨੂੰ ਨਹਿਰ ਦਫਤਰ ਵਿਖੇ ਹੋਈ।ਜਿਸ ਵਿੱਚ ਅਜੀਤ ਸਿੰਘ ਬਾਗੜੀ ਦੀ 18 ਵੀਂ ਬਰਸੀ ਮਨਾਉਣ ਸਮੇਂ ਮੁਹਾਲੀ ਵਿਖੇ ਡਾਕਟਰ ਅੰਬੇਡਕਰ ਸਾਹਿਬ ਭਵਨ ਸੈਕਟਰ 68 ਮੁਹਾਲੀ ਵਿੱਚ ਸ਼ਾਮਲ ਹੋਣ ਲਈ ਅਤੇ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਭੱਜਣ ਦੀ ਨਿੰਦਣਯੋਗ ਹਰਕਤ ਕਰਨ ਤੇ ਅਗਲੇ ਸੰਘਰਸ਼ ਦੀ ਦਿੱਤੀ ਕਾਲ ਦੀ ਤਿਆਰੀ ਸਬੰਧੀ ਵਿਚਾਰ ਕਰਨ ਉਪਰੰਤ ਆਦਮਪੁਰ 23 ਅਪ੍ਰੈਲ ਨਕੋਦਰ 30 ਅਪ੍ਰੈਲ ਤੇ ਜਲੰਧਰ ਵਿਖੇ 7 ਮਈ ਨੂੰ ਹੋਣ ਵਾਲੇ ਐਕਸ਼ਨਾ ਵਿੱਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ ਗਈ।

ਇਸ ਸਮੇਂ ਦਵਿੰਦਰ ਸਿੰਘ ਪ੍ਰਧਾਨ, ਜੋਗਿੰਦਰ ਸਿੰਘ ਜਰਨਲ ਸਕੱਤਰ,ਰੇਸ਼ਮ ਸਿੰਘ ਭੋਮਾ ਵਿੱਤ ਸਕੱਤਰ, ਕੁਲਦੀਪ ਸਿੰਘ ਵਾਹਲਾ ਚੇਅਰਮੈਨ, ਦਰਸੇਵਕ ਸਿੰਘ, ਗੁਰਦੀਪ ਸਿੰਘ, ਸ਼ਿਵ ਨਰਾਇਣ, ਹਰਮੋਹਿੰਦਰ ਸਿੰਘ, ਜੋਗਿੰਦਰ ਸਿੰਘ, ਮਨਜੀਤ ਸਿੰਘ ਸ਼ਾਹ, ਹਰਦੇਵ, ਬਲਦੇਵ ਸਿੰਘ, ਜਸਵੰਤ ਸਿੰਘ ਹਾਜਰ ਸਨ।

Share this News