ਪਟਵਾਰੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫਸਲਾਂ ਦੀ ਗਿਰਦਾਵਰੀ ਲਈ ਪਿੰਡ ਪਿੰਡ ਪਹੁੰਚਣ-ਡਿਪਟੀ ਕਮਿਸ਼ਨਰ

4674879
Total views : 5506222

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ 

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਦੇ ਨਾਲ ਨਾਲ ਪਟਵਾਰੀਆਂ ਨੂੰ ਹਰੇਕ ਖੇਤ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ।

ਸ੍ਰੀ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਫਸਲ ਦੀ ਕਟਾਈ ਦੇ ਨਾਲ ਹੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਦੋਵੇਂ ਵਿਭਾਗ ਫਸਲਾਂ ਦੇ ਨੁਕਸਾਨ ਸਬੰਧੀ ਆਪਣੀ ਰਿਪੋਰਟ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਤਿਆਰ ਕਰਕੇ ਸਮੇਂ ਦੇਣ। ਉਨਾਂ ਕਿਹਾ ਕਿ ਜਿਲ੍ਹੇ ਵਿਚ ਕਣਕ ਤੋਂ ਇਲਾਵਾ ਸਬਜੀ, ਪਸ਼ੂਆਂ ਦਾ ਚਾਰਾ ਅਤੇ ਹੋਰ ਫਸਲਾਂ ਦਾ ਵੀ ਨੁਕਸਾਨ ਹੋਇਆ ਹੈ, ਸੋ ਦੋਵਾਂ ਵਿਭਾਗਾਂ ਦੇ ਅਧਿਕਾਰੀ ਹਰੇਕ ਪਿੰਡ ਪਹੁੰਚ ਕੇ ਫਸਲਾਂ ਦੀ ਸਹੀ ਜਾਣਕਾਰੀ ਇਕੱਠੀ ਕਰਨੀ ਯਕੀਨੀ ਬਨਾਉਣ ਅਤੇ ਇਸਦੀ ਰਿਪੋਰਟ 14 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਦੇਣ।

ਉਨਾਂ ਦੱਸਿਆ ਕਿ ਮੁੱਢਲੀ ਰਿਪੋਰਟ ਅਨੁਸਾਰ ਫਸਲਾਂ ਦਾ ਨੁਕਸਾਨ 10 ਤੋਂ 100 ਫੀਸਦੀ ਤੱਕ  ਹੋਇਆ ਹੈ ਅਤੇ  ਕਿਸਾਨ ਨੂੰ ਮੁਆਵਜ਼ਾ ਫਸਲ ਦੇ ਨੁਕਸਾਨ ਦੇ ਹਿਸਾਬ ਨਾਲ ਹੀ ਮਿਲਣਾ ਹੈ, ਸੋ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਖੇਤ ਤੱਕ ਜਾਣ ਤੇ ਫਸਲਾਂ ਦੇ ਹੋਏ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕਰਨ, ਤਾਂ ਜੋ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

Share this News