Total views : 5505102
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਅੱਜ ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੇ ਅਭਿਆਨ ਤਹਿਤ ਸ਼੍ਰੀਮਤੀ ਅਮਨਦੀਪ ਕੌਰ, ਪੀ.ਪੀ.ਐਸ, ਵਧੀਕ ਉੱਪ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਦੀ ਅਗਵਾਹੀ ਹੇਠ ਸਮੇਤ ਇੰਸਪੈਕਟਰ ਅਨੂਪ ਕੁਮਾਰ ਅਤੇ ਇੰਸਪੈਕਟਰ ਪਰਮਜੀਤ ਸਿੰਘ, ਟਰੈਫਿਕ ਜੋਨ ਇੰਚਾਰਜ ਵੱਲੋਂ ਮਹਿਕਮਾ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ,
ਰੇਲਵੇ ਸਟੇਸ਼ਨ ਦੇ ਸਾਹਮਣੇ ਸਾਈਕਲ ਮਾਰਕੀਟ, ਲਿੰਕ ਰੋਡ, ਅਸ਼ੋਕਾ ਚੌਕ, ਅਤੇ ਪੁਤਲੀਘਰ ਬਜਾਰ ਵਿਖੇ ਨਜਾਇਜ ਇੰਨਕਰੋਚਮੈਂਟਾਂ ਹਟਾਈਆਂ ਗਈਆਂ ਤੇ ਸੜਕਾਂ ਤੇ ਗਲਤ ਪਾਰਕ ਕੀਤੇ ਵਾਹਨ ਦੇ ਗਲਤ ਪਾਰਕਿੰਗ ਦੇ ਚਲਾਨ ਕੀਤੇ ਗਏ ਅਤੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।
ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥਾਂ ਪਰ ਨਾ ਲਗਾਉਣ ਤੇ ਵਹੀਕਲ ਇੱਕ ਲਾਈਨ ਵਿੱਚ ਪਾਰਕ ਕਰਨ। ਜੇਕਰ ਕਿਸੇ ਵੱਲੋ ਦੁਕਾਨਾਂ ਦਾ ਸਮਾਨ ਬਾਹਰ ਲਗਾਇਆ ਗਿਆ ਤਾਂ ਉਹਨਾ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸੜਕਾਂ ਪਰ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਦਾ ਸਹਿਯੋਗ ਦੇਣ।