ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ – ਪਾਕਿ ਸੀਮਾ ਉਤੇ ਜਾ ਕੇ ਖਰਾਬੇ ਲਈ ਹੋ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲਿਆ

4674763
Total views : 5506055

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਕਿਸੇ ਕਿਸਾਨ ਨਾਲ ਬੇਇਨਸਾਫ਼ੀ ਨਾ ਹੋਵੇ- ਧਾਲੀਵਾਲ

ਅਜਨਾਲਾ/ ਜਸਕਰਨ ਸਿੰਘ

ਪੰਜਾਬ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਪਟਵਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕੇ ਕੀਤੀ ਜਾ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ, ਬਾਉਲੀ, ਸਿੰਘੋਕੇ , ਪੰਜਗਰਾਈ, ਧਰਮ ਪ੍ਕਾਸ਼ ਅਤੇ ਦਰਿਆ ਮੂਸਾ ਪਿੰਡਾਂ ਦਾ ਦੌਰਾ ਕੀਤਾ।ਉਹ ਇਸ ਕੰਮ ਲਈ ਭਾਰਤ – ਪਾਕਿਸਤਾਨ ਸੀਮਾ ਉਤੇ ਸਥਿਤ ਕੰਡਿਆਲੀ ਤਾਰ ਤੋਂ ਪਾਰ ਵੀ ਗਏ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।ਉਨ੍ਹਾਂ  ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਫਸਲ ਦੀ ਕਟਾਈ ਦੇ ਨਾਲ ਹੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਦੋਵੇਂ ਵਿਭਾਗ ਫਸਲਾਂ ਦੇ ਨੁਕਸਾਨ ਸਬੰਧੀ ਆਪਣੀ ਰਿਪੋਰਟ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਤਿਆਰ ਕਰਕੇ ਸਮੇਂ ਦੇਣ। ਉਨਾਂ ਕਿਹਾ ਕਿ ਜਿਲ੍ਹੇ ਵਿਚ ਕਣਕ ਤੋਂ ਇਲਾਵਾ ਸਬਜੀ, ਪਸ਼ੂਆਂ ਦਾ ਚਾਰਾ ਅਤੇ ਹੋਰ ਫਸਲਾਂ ਦਾ ਵੀ ਨੁਕਸਾਨ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ, ਸੋ ਦੋਵਾਂ ਵਿਭਾਗਾਂ ਦੇ ਅਧਿਕਾਰੀ ਹਰੇਕ ਪਿੰਡ ਪਹੁੰਚ ਕੇ ਫਸਲਾਂ ਦੀ ਸਹੀ ਜਾਣਕਾਰੀ ਇਕੱਠੀ ਕਰਨੀ ਯਕੀਨੀ ਬਨਾਉਣ ਅਤੇ ਇਸਦੀ ਰਿਪੋਰਟ 10 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਦੇਣ।

 ਖੇਤੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੰਡਿਆਲੀ ਤਾਰ ਤੋਂ ਪਾਰ ਪੁੱਜੇ ਮੰਤਰੀ

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣਾਈ ਗਈ ਨੀਤੀ ਅਨੁਸਾਰ ਕਿਸਾਨ ਨੂੰ ਮੁਆਵਜ਼ਾ ਫਸਲ ਦੇ ਨੁਕਸਾਨ ਦੇ ਹਿਸਾਬ ਨਾਲ ਹੀ ਮਿਲਣਾ ਹੈ, ਸੋ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਖੇਤ ਤੱਕ ਜਾਣ ਤੇ ਫਸਲਾਂ ਦੇ ਹੋਏ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕਰਨ, ਤਾਂ ਜੋ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨਾਲ ਰਿਪੋਰਟ ਦੇ ਮਸਲੇ ਉਤੇ ਬੇਇਨਸਾਫੀ ਨਾ ਹੋਵੇ ਅਤੇ ਨਾ ਹੀ ਕੋਈ ਅਧਿਕਾਰੀ ਪੈਸੇ ਦੇ ਲਾਲਚ ਵਿੱਚ ਗਲਤ ਰਿਪੋਰਟ ਹੀ ਦੇਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਜਿਹਾ ਹੋਇਆ ਤਾਂ ਸਬੰਧਤ ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਵਿਸਾਖੀ ਦੇ ਨਾਲ ਹੀ ਮੁਆਵਜ਼ਾ ਦੇਣ ਦੀ ਸਾਡੀ ਕੋਸ਼ਿਸ਼ ਹੈ ਅਤੇ ਇਸ ਟੀਚੇ ਅਨੁਸਾਰ ਹੀ ਕੰਮ ਪੂਰਾ ਕੀਤਾ ਜਾਵੇ।

ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਸਹਾਇਕ ਕਮਿਸ਼ਨਰ ਸ ਸਿਮਰਨਜੀਤ ਸਿੰਘ ਆਈ ਏ ਐਸ,ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ ਜਤਿੰਦਰ ਸਿੰਘ ਗਿੱਲ, ਏ ਓ ਯੋਗਰਾਜਬੀਰ ਸਿੰਘ, ,ਏ.ਈ.ਓ ਹਰਭਜਨ ਸਿੰਘ,ਏ. ਡੀ. ਓ ਅਜਮੇਰ ਸਿੰਘ , ਤਹਿਸੀਲਦਾਰ,ਬੀ.ਡੀ .ਪੀ ਓ ਅਜਨਾਲਾ, ਗਰਦੋਰ,ਪਟਵਾਰੀ ਅਤੇ ਹੋਰ ਮੋਹਤਬਰ ਹਾਜ਼ਰ ਸਨ।

Share this News