ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

4674880
Total views : 5506225

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

-ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਨਤੀਜਿਆਂ ’ਚ ਅਹਿਮ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਮਿਕ ਪ੍ਰੀਖਿਆ ਸੈਸ਼ਨ 2021-22 ’ਚ ਕੰਵਲਜੀਤ ਕੌਰ, ਹੁਸਨਦੀਪ ਕੌਰ, ਅਰਸ਼ਦੀਪ ਕੌਰ ਅਤੇ ਪ੍ਰਵੀਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਪ੍ਰੀਖਿਆ ਪਾਸ ਕੀਤੀ ਹੈ।

 

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ, ਜਿਸ ਨਾਲ ਵਿਦਿਆਰਥੀ ਆਪਣੇ ਗੌਰਵਮਈ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜ ਕੇ ਪ੍ਰੇਰਿਤ ਹੁੰਦੇ ਹਨ। ਇਸ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਮਨਜੀਤ ਸਿੰਘ, ਹੈੱਡ ਗ੍ਰੰਥੀ ਸ. ਜਗਬੀਰ ਸਿੰਘ ਅਤੇ ਧਾਰਮਿਕ ਕਮੇਟੀ ਦੇ ਪ੍ਰਚਾਰਕ ਭਾਈ ਮਨਦੀਪ ਸਿੰਘ ਅਬਦਾਲ ਨੇ ਕਾਲਜ ’ਚ ਪੁੱਜ ਕੇ ਜੇਤੂ ਵਿਦਿਆਰਥਣਾਂ ਨੂੰ ਵਜੀਫ਼ਿਆਂ ਨਾਲ ਸਨਮਾਨਿਤ ਕੀਤਾ।

 

Share this News