ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

4967553
Total views : 5971886

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਪੰਜਾਬ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਹੁਣ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।

ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਕਰਕੇ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਵਾਲੀ ਜਨਤਾ ਜਲਦੀ ਕੰਮ ਕਰਵਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿਚ ਪਹੁੰਚਣਗੇ।

Share this News