ਖੇਤੀਬਾੜੀ ਵਿਭਾਗ ਜਿਲ੍ਹਾ ਅੰਮ੍ਰਿਤਸਰ ਵੱਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ

4728954
Total views : 5596409

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਿਲ੍ਹੇ ਅੰਦਰ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ

ਅੰਮਿ੍ਤਸਰ/ਗੁਰਨਾਮ ਸਿੰਘ ਲਾਲੀ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਗੁਰੁ ਨਾਨਕ ਭਵਨ ਅੰਮ੍ਰਿਤਸਰ ਵਿਖੇ ਲਗਾਈ ਗਈ। ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। 

ਕਿਸਾਨ ਵੀਰ ਫਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਗਾਉਣ :ਧਾਲੀਵਾਲ

ਕੈਬਨਿਟ ਮੰਤਰੀ ਪੰਜਾਬਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕੈਂਪ ਦਾ ਉਦਘਾਟਨ ਕੀਤਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਹਰਪ੍ਰੀਤ ਸਿੰਘ ਸੂਦਨ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ: ਰਾਜ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸ ਧਾਲੀਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਖੇਤਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਅਸੀਂ ਆਪਣੇ ਕਿਸਾਨਾਂ ਦੀ ਮਦਦ ਲਈ ਹਰ ਵੇਲੇ ਤਿਆਰ ਹਾਂਪਰ ਖੇਤੀ ਵਿਭਿੰਨਤਾ ਅਤੇ ਬਿਨਾਂ ਅੱਗ ਲਗਾਏ ਅਗਲੀ ਫਸਲ ਬੀਜਣ ਵਰਗੇ ਉਦਮ ਤਾਂ ਕਿਸਾਨ ਹੀ ਜਮੀਨੀ ਪੱਧਰ ਉਤੇ ਲਾਗੂ ਕਰ ਸਕਦਾ ਹੈ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਜਤਿੰਦਰ ਸਿੰਘ ਗਿੱਲ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆਇਸ ਕਿਸਾਨ ਮੇਲੇ ਵਿੱਚ ਖੇਤੀਬਾੜੀਬਾਗਬਾਨੀਪਸ਼ੂ ਪਾਲਣਮੱਛੀ ਪਾਲਣਡੇਅਰੀਭੂਮੀ ਰੱਖਿਆ ਵਿਭਾਗਕੇ.ਵੀ.ਕੇਖਾਦਬੀਜ,   ਦਵਾਈਆਂਨਵੀਨਤਮ ਖੇਤੀ ਮਸ਼ੀਨਰੀ ਅਤੇ ਸੈਲਫ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਵੱਖ- ਵੱਖ ਵਿਸ਼ਿਆ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।

                ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਰਮਿੰਦਰ ਸਿੰਘ ਧੰਜੂਡਿਪਟੀ ਡਾਇਰੈਕਟਰ ਕੇ.ਵੀ.ਕੇ ਡਾ. ਬਿਕਰਮਜੀਤ ਸਿੰਘਇੰਚਾਰਜ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰਚੇਅਰਮੈਨ ਬਲਦੇਵ ਸਿੰਘ ਮਿਆਦੀਆਆਪ ਆਗੂ ਸ਼੍ਰੀ ਸੱਤਪਾਲ ਸੌਖੀਸ਼੍ਰੀਮਤੀ ਸੀਮਾ ਡਾ. ਨਰਿੰਦਰਪਾਲ ਸਿੰਘਡਾ. ਆਸਥਾਡਾ. ਰਮਿੰਦਰ ਕੌਰ ਹੁੰਦਲਖੇਤੀਬਾੜੀ ਅਫਸਰ ਸੁਖਰਾਜਬੀਰ ਸਿੰਘ ਗਿੱਲਅਮਰਜੀਤ ਸਿੰਘ ਬੱਲਤਜਿੰਦਰ ਸਿੰਘਰਮਨ ਕੁਮਾਰਸੁਖਚੈਨ ਸਿੰਘਭੁਪਿੰਦਰ ਸਿੰਘਗੁਰਮੀਤ ਸਿੰਘਬਲਵਿੰਦਰ ਸਿੰਘ ਛੀਨਾਂਸਤਵਿੰਦਰ ਸਿੰਘ ਸੰਧੂਜੋਗਰਾਜਬੀਰ ਸਿੰਘ ਗਿੱਲਹਰਦੀਪ ਕੌਰਬਲਜਿੰਦਰ ਸਿੰਘ ਸੰਧੂਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਗੁਰਪ੍ਰੀਤ ਸਿੰਘ ਔਲਖਗੁਰਪ੍ਰੀਤ ਸਿੰਘ ਬਾਠਪਰਜੀਤ ਸਿੰਘ ਔਲਖਗੁਰਜੋਤ ਸਿੰਘ ਗਿੱਲਗੁਰਵਿੰਦਰ ਸਿੰਘ ਸੰਧੂਸੁਖਬੀਰ ਸਿੰਘ ਸੰਧੂਸੁਖਰਾਜ ਸਿੰਘ ਸਿੱਧੂਸਤਵਿੰਦਰਬੀਰ ਸਿੰਘਸੰਦੀਪ ਸਿੰਘ ਸੰਧੂਵਿਕਰਮਜੀਤ ਸਿੰਘਅਮਰਦੀਪ ਸਿੰਘਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲਜਸਦੀਪ ਸਿੰਘਹਰਪ੍ਰੀਤ ਸਿੰਘਗੁਰਪ੍ਰੀਤ ਕੌਰਹਰਗੁਰਨਾਦ ਸਿੰਘਮਨਵਿੰਦਰ ਸਿੰਘਜਸਪਾਲ ਸਿੰਘ, ਸੁਖਚੈਨ ਸਿੰਘ ਪੀਡੀ ਆਤਮਾਹਰਨੇਕ ਸਿੰਘਜਗਦੀਪ ਕੌਰ ਡੀਪੀਡੀ ਅਤਾਮਾ ਅਤੇ ਸਮੂੰਹ ਸਟਾਫ ਖੇਤੀਬਾੜੀ ਵਿਭਾਗਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ੳੁੱਦਮੀ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।

Share this News