ਅੰਮ੍ਰਿਤਸਰ ਵਿੱਚ ਸੜਕਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦੁਕਾਨਦਾਰਾਂ ਦੀ ਵੀ ਨਹੀਂ ਹੁਣ ਖ਼ੈਰ!ਟ੍ਰੈਫ਼ਿਕ ਨਿਯਮਾਂ ਨੂੰ ਲੈ ਕੇ ਸਖ਼ਤ ਹੋਈ ਅੰਮ੍ਰਿਤਸਰ ਪੁਲਿਸ,

4728962
Total views : 5596434

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ

ਅੰਮ੍ਰਿਤਸਰ ਵਿੱਚ ਲਾਅ ਐਂਡ ਆਰਡਰ ਦੇ ਇੰਚਾਰਜ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੱਲੋਂ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਵਿਚ ਟ੍ਰੈਫ਼ਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਉਤੇ ਬਣੀਆ ਦੁਕਾਨਾਂ ਦੇ ਮਾਲਕ ਆਪਣੇ ਸਮਾਨ ਨੂੰ ਦੁਕਾਨਾਂ ਦੇ ਅੰਦਰ ਰੱਖਣ। ਜੇਕਰ ਕਿਸੇ ਵੀ ਦੁਕਾਨਦਾਰ ਦੇ ਸੜਕ ‘ਤੇ ਪਏ ਸਮਾਨ ਕਾਰਨ ਜਾਮ ਲਗਦਾ ਹੈ ਤਾਂ ਉਸ ਦੁਕਾਨਦਾਰ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਆਰਟੀਸੀ ਲੇਨ ‘ਚ ਬੱਸਾਂ ਤੋਂ ਇਲਾਵਾ ਹੋਰ ਲੋਕ ਲੰਘਦੇ ਹਨ ਜਾਂ ਦੁਕਾਨਦਾਰਾਂ ਵੱਲੋਂ ਸਮਾਨ ਆਦਿ ਰੱਖਿਆ ਜਾਂਦਾ ਹੈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣੀ ਸ਼ੁਰੂ ਕਰ ਦਿਤੀ ਹੈ। ਭੰਡਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਾਫੀ ਵਾਰ ਚਿਤਾਵਨੀ ਦਿਤੀ ਜਾ ਚੁਕੀ ਹੈ ਪਰ ਜੋ ਲੋਕ ਅਜੇ ਵੀ ਨਿਯਮਾਂ ਦਾ ਪਾਲਣ ਨਹੀਂ ਕਰਦੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤਹਿਤ ਕੱਲ੍ਹ ਪੰਜ ਪਰਚੇ ਦਰਜ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਬੀਆਰਟੀਸੀ ਲੇਨ ਵਿਚ ਬੱਸ ਅਤੇ ਐਮਰਜੈਂਸੀ ਵਾਹਨ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ ਸੀ ਜਿਸ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਮੁਹਤਬਰ ਬੰਦਿਆਂ ਅਤੇ ਦੁਕਾਨਦਾਰਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਆਦਿ ਵੱਲੋਂ ਨਾਜਾਇਜ਼ ਢੰਗ ਨਾਲ ਕੀਤੇ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਹ ਸਾਰਾ ਕੁਝ ਸ਼ਹਿਰ ਵਾਸੀਆਂ ਦੇ ਹਿੱਤ ਲਈ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਕਾਰਨ ਅੰਮ੍ਰਿਤਸਰ ਸ਼ਹਿਰ ਵਿਚ ਲੱਖਾਂ ਦੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਵਿਚੋਂ ਸੰਗਤ ਪਹੁੰਚਦੀ ਹੈ। ਇਸ ਲਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਦਿਤੀਆਂ ਹਦਾਇਤਾਂ ਨੂੰ ਮੰਨਿਆ ਜਾਵੇ ਅਤੇ ਪੂਰਨ ਸਹਿਯੋਗ ਦਿੱਤਾ ਜਾਵੇ।
 

Share this News