ਥਾਣਾ ਇਸਲਾਮਾਬਾਦ ਦੀ ਪੁਲਿਸ ਖਿਡੌਣਾ ਪਸਤੌਲ ਨਾਲ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

4728962
Total views : 5596434

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੀ ਪੁਲਿਸ ਵੱਲੋਂ ਖਿਡੌਣੇ ਦੀਆਂ ਪਿਸਤੌਲਾਂ ਨਾਲ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦੇ 5 ਮੈਂਬਰਾ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋ ਖਿਡੌਣੇ ਦੀਆਂ 2 ਪਿਸਤੌਲਾਂ ਅਤੇ ਚੋਰੀ ਦੀ ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ। ਇਹ ਖਿਡੌਣਾ ਪਿਸਤੌਲ ਨਾਲ ਵੱਖ ਵੱਖ ਇਲਾਕਿਆਂ ਅੰਦਰ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ।

2 ਖਿਡੌਣਾ ਪਸਤੌਲ ਤੇ ਤੇਜਧਾਰ ਹਥਿਆਰਾਂ ਸਮੇਤ 5 ਨੌਜਵਾਨਾਂ ਨੂੰ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੈਂਬਰੀ ਗਰੋਹ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋ ਚੋਰੀ ਦੀ ਐਕਟਿਵਾ, 2 ਖਿਡੌਣਾ ਪਿਸਤੌਲ ਅਤੇ 2 ਦਾਤਰ ਬਰਾਮਦ ਕੀਤੇ ਹਨ, ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ ਪਹਿਲਾਂ ਵੀ ਮਾਮਲੇ ਦਰਜ਼ ਹਨ ਅਤੇ ਇਹ ਨਸ਼ਾ ਕਰਨ ਦੇ ਵੀ ਆਦੀ ਹਨ  ।ਓਹਨਾ ਦੱਸਿਆ ਕਿ ਕੋਲੋ ਪੁੱਛਗਿੱਛ ਕੀਤੀ ਜਵੇਗੀ ਕਿ ਆਖਿਰ ਕਿਥੇ ਕਿਥੇ ਇਹ ਲੁੱਟਾਂ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਚੁਕੇ ਹਨ ਹੁਣ ਤੱਕ 12 ਦੇ ਕਰੀਬ ਵਾਰਦਾਤਾਂ ਦੀ ਗੱਲ ਇਹਨਾ ਕਬੂਲੀ ਹੈ ਅਤੇ ਅੱਗੇ ਦੀ ਪੁੱਛਗਿੱਛ ਜਾਰੀ ਹੈ, ਇਸ ਸਮੇ ਉਨਾਂ ਨਾਲ ਥਾਣਾਂ ਮੁੱਖੀ ਇੰਸ਼: ਮੋਹਿਤ ਕੁਮਾਰ ਵੀ ਹਾਜਰ ਸਨ।

Share this News