





Total views : 5596542








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ, ਲਾਲੀ ਕੈਰੋ
ਤਰਨ ਤਾਰਨ ਦੇ ਐੱਸ.ਐੱਸ.ਪੀ. ਦੀ ਜੀ.ਓ. ਮੈੱਸ ਵਿਚ ਗਾਰਦ ਵਿਚ ਤਾਇਨਾਤ ਇਕ ਏ.ਐੱਸ.ਆਈ. ਵਲੋਂ ਅੰਮਿ੍ਤਸਰ-ਤਰਨ ਤਾਰਨ ਰੋਡ ‘ਤੇ ਪੈਂਦੇ ਪਿੰਡ ਦਬੁਰਜੀ ਦੇ ਨਜ਼ਦੀਕ ਚਾਰ ਲੁਟੇਰਿਆਂ ਵਲੋਂ ਉਸ ਦੀ ਲੱਤ ਵਿਚ ਗੋਲੀ ਮਾਰ ਕੇ ਉਸ ਕੋਲੋਂ 12 ਲੱਖ ਰੁਪਏ ਦੀ ਨਗਦੀ ਖੋਹਣ ਦੇ ਮਾਮਲੇ ਨੂੰ ਪੁਲਿਸ ਨੇ ਡਰਾਮਾ ਕਰਾਰ ਦਿੰਦਿਆਂ ਜ਼ਖ਼ਮੀ ਥਾਣੇਦਾਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਹ ਅੰਮਿ੍ਤਸਰ ਤੋਂ ਆਪਣੇ ਰਿਸ਼ਤੇਦਾਰ ਕੋਲੋਂ 12 ਲੱਖ ਰੁਪਏ ਦੀ ਨਗਦੀ ਲੈ ਕੇ ਆਪਣੀ ਐਕਟਿਵਾ ਸਕੂਟਰੀ ‘ਤੇ ਤਰਨ ਤਾਰਨ ਆ ਰਿਹਾ ਸੀ | ਜਦ ਉਹ ਪਿੰਡ ਦਬੁਰਜੀ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰ ਚਾਰ ਹਥਿਆਰਬੰਦ ਵਿਅਕਤੀਆਂ ਨੇ ਉਸ ਦੇ ਪੈਰ ਵਿਚ ਗੋਲੀ ਮਾਰ ਕੇ ਉਸ ਕੋਲੋਂ 12 ਲੱਖ ਰੁਪਏ ਦੀ ਨਗਦੀ ਖੋਹ ਲਈ ਤੇ ਫ਼ਰਾਰ ਹੋ ਗਏ | ਡੀ.ਐੱਸ.ਪੀ. ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਥਾਣੇਦਾਰ ਬਲਦੇਵ ਸਿੰਘ ਨੂੰ ਲੁਟੇਰਿਆਂ ਵਲੋਂ ਗੋਲੀ ਮਾਰ ਕੇ 12 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸ਼ੱਕੀ ਪਾਇਆ ਗਿਆ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਪੁਖਤਾ ਸਬੂਤਾਂ ‘ਤੇ ਕਾਰਵਾਈ ਕਰਦਿਆਂ ਏ.ਐਸ.ਆਈ. ਬਲਦੇਵ ਸਿੰਘ ਨੇ ਖ਼ਿਲਾਫ਼ ਝੂਠੀ ਕਹਾਣੀ ਬਣਾ ਕੇ ਖੋਹ ਦੀ ਸਾਜਿਸ਼ ਦਰਸਾਉਣ ‘ਤੇ ਮਾਮਲਾ ਦਰਜ ਕੀਤਾ ਗਿਆ ਹੈ |