‘ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ’ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀ.ਜੀ.ਪੀ ਗੌਰਵ ਯਾਦਵ ਨੇ ਦਿੱਤਾ ਇਹ ਬਿਆਨ

4729438
Total views : 5597341

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਇਥੇ  ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ ਨੂੰ ਸਖਤ ਚਿਤਾਵਨੀ ਦਿੱਤੀ।

ਉਨ੍ਹਾਂ ਕਿਹਾ ਕਿ  ਪੰਜਾਬ ਪੁਲਿਸ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਕੀਮਤ ‘ਤੇ ਗ੍ਰਿਫਤਾਰ ਕੀਤਾ ਜਾਵੇਗਾ।

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਬਿਹਤਰ ਹੋਵੇਗਾ ਕਿ ਅੰਮ੍ਰਿਤਪਾਲ ਖੁਦ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦੇਵੇ, ਨਹੀਂ ਤਾਂ ਪੁਲਿਸ ਉਸ ਨੂੰ ਜਲਦ ਗ੍ਰਿਫਤਾਰ ਕਰ ਲਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ.ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਪੁਲਿਸ ਇਸ ਨੂੰ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

ਅੰਮ੍ਰਿਤਪਾਲ ਜਾਂ ਕਿਸੇ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਜੇਕਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕਿਸਮ ਦਾ ਕੋਈ ਭੁਲੇਖਾ ਹੈ ਕਿ ਉਹ ਮਾਹੌਲ ਖਰਾਬ ਕਰਨ ਵਿਚ ਕਾਮਯਾਬ ਹੋ ਜਾਣਗੇ ਤਾਂ ਉਹ ਇਸ ਭੁਲੇਖੇ ਨੂੰ ਆਪਣੇ ਮਨ ਵਿਚੋਂ ਕੱਢ ਦੇਣ, ਅਜਿਹਾ ਹੋਣ ਦਿੱਤਾ ਜਾਵੇਗਾ।ਇਸ ਤੋਂ ਅੱਗੇ ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ ।

ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ।

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ, ਜਿਨ੍ਹਾਂ ਨੂੰ ਬਾਹਰੀ ਤਾਕਤਾਂ ਦੀ ਸਪੋਰਟ ਹੈ, ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਨੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਵਿਸਾਖੀ ਮੌਕੇ ਦੇਸ਼-ਵਿਦੇਸ਼ ਤੋਂ ਇੱਥੇ ਆਉਣ ਵਾਲੀਆਂ ਸੰਗਤਾਂ ਬਿਨਾਂ ਕਿਸੇ ਡਰ ਭੈਅ ਦੇ ਇੱਥੇ ਪਹੁੰਚਣ, ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਤਿਆਰ ਬਰ ਤਿਆਰ ਹੈ।ਕਮਿਸ਼ਨਰ ਸ: ਪ੍ਰਮਿੰਦਰ ਸਿੰਘ ਭੰਡਾਲ ਵੀ ਉਨਾਂ ਦੇ ਨਾਲ ਸਨ।

Share this News