ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਪੁਲਿਸ ਵਲੋਂ ਗ੍ਰਿਫਤਾਰ

4729547
Total views : 5597583

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਹੁਸ਼ਿਆਰਪੁਰ /ਬੀ.ਐਨ.ਈ ਬਿਊਰੋ

ਅੰਮ੍ਰਿਤਪਾਲ ਸਿੰਘ ਮਾਮਲੇ ਵਿਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪੱਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਪਹਿਲਾਂ ਕਿਹਾ ਜਾ ਰਿਹਾ ਸੀ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਇਹ ਕਾਰਵਾਈ ਕੀਤੀ ਹੈ। ਹੁਣ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੱਪਲਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਦਸੂਹਾ ਸ਼ਹਿਰ ਦੇ ਇੱਕ ‘ਕਸਬਾ’ ਨਾਮ ਦੇ ਮੁਹੱਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਕਾਂਊਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਵੱਲੋਂ  ਪੱਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਹਾਲਾਂਕਿ ਹੁਸ਼ਿਆਰਪੁਰ ਪੁਲਿਸ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਅਧਿਕਾਰੀਆਂ ਵਲੋਂ ਇਸ ਮਾਮਲੇ ਬਾਰੇ ਕੋਈ ਵੀ ਜਾਣਕਾਰੀ ਨਾ ਹੋਣ ਬਾਰੇ ਹੀ ਕਿਹਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਾਪਲਪ੍ਰੀਤ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਫਰਾਰ ਹੋਇਆ ਸੀ।

Share this News