





Total views : 5597669








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਮੀਡੀਆ ਸਲਾਹਕਾਰ ਪੱਪਲਜੀਤ ਸਿੰਘ ਜੋ ਅੰਮ੍ਰਿਤਪਾਲ ਸਿੰਘ ਨਾਲ ਹੀ 18 ਮਾਰਚ ਤੋ ਪੁਲਿਸ ਦੀ ਗ੍ਰਿਫਤ ਤੋ ਬਾਹਰ ਚੱਲਿਆ ਆ ਰਿਹਾ ਸੀ। ਉੁਸ ਨੂੰ ਅੰਮ੍ਰਿਤਸਰ ਜਿਲੇ ਪਿੰਡ ਕੱਥੂਨੰਗਲ ਤੋ ਗ੍ਰਿਫਤਾਰ ਕੀਤੇ ਜਾਣ ਬਾਰੇ ਪੁਸ਼ਟੀ ਕਰਦਿਆ ਆਈ .ਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਪੁਸ਼ਟੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਆਈ .ਜੀ ਸੁਖਚੈਨ ਸਿੰਘ ਗਿੱਲ ਅਨੁਸਾਰ ਪਪਲਪ੍ਰੀਤ ’ਤੇ ਐਨ.ਐਸ.ਏ. ਲਗਾਇਆ ਗਿਆ ਹੈ। ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪਪਲਪ੍ਰੀਤ ਸਿੰਘ ਦੀ ਹੋਰ ਵੀ 6 ਮਾਮਲਿਆਂ ਵਿਚ ਸ਼ਮੂਲੀਅਤ ਹੈ। ਪੁਲਿਸ ਹਿਰਾਸਤ ਵਿਚ ਪਪਲਪ੍ਰੀਤ ਸਿੰਘ ਦੀ ਇਕ ਤਸਵੀਰ ਵੀ ਸਾਹਮਣੇ ਆਈ ਹੈ।
ਕੌਣ ਹੈ ਪਪਲਪ੍ਰੀਤ ਸਿੰਘ?
ਪਪਲਪ੍ਰੀਤ ਸਿੰਘ ਅੰਮ੍ਰਿਤਸਰ ਦੇ ਪਿੰਡ ਮਾੜੀ ਕਲਾਂ ਦਾ ਰਹਿਣ ਵਾਲਾ ਹੈ। ਪਪਲਪ੍ਰੀਤ ਨੇ ਕੰਪਿਊਟਰ ਸਾਇੰਸ ਵਿੱਚ ਪੋਸਟ ਗ੍ਰੇਜੂਏਸ਼ਨ ਡਿਪਲੋਮਾ ਕੀਤਾ ਹੈ ਅਤੇ ਇਸ ਤੋਂ ਇਲਾਵਾ ਤਿੰਨ ਸਾਲ ਦਾ ਪੋਲੀਟੈਕਨਿਕ ਡਿਪਲੋਮਾ ਵੀ ਕੀਤਾ ਹੋਇਆ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿਚ ਆਉਣ ਤੋਂ ਪਹਿਲਾਂ ਉਹ ਆਪਣੇ ਆਪ ਨੂੰ ਇੱਕ ਪੱਤਰਕਾਰ, ਲੇਖਕ ਅਤੇ ਫੋਟੋਗ੍ਰਾਫਰ ਕਹਿੰਦਾ ਸੀ। ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਦੇ ਮੀਡੀਆ ਸਲਾਹਕਾਰ ਵਜੋਂ ਕੰਮ ਕਰ ਰਿਹਾ ਸੀ।
38 ਸਾਲਾ ਪਪਲਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਹੋਂਦ ਵਿੱਚ ਆਉਣ ਜਾਂ ਅੰਮ੍ਰਿਤਪਾਲ ਸਿੰਘ ਦੇ ਸਰਗਰਮ ਹੋਣ ਤੋਂ ਕਾਫੀ ਸਮਾਂ ਪਹਿਲਾਂ ਸੋਸ਼ਲ ਮੀਡੀਆ ‘ਤੇ ਸਰਗਰਮ ਸੀ। ਅੰਮ੍ਰਿਤਸਰ ਦੇ ਵਸਨੀਕ ਪੱਪਲਪ੍ਰੀਤ ਸਿੰਘ ਨੂੰ ਪਹਿਲਾਂ 2015 ਵਿੱਚ ਪਾਕਿਸਤਾਨ ਦੀ ਆਈਐਸਆਈ ਨਾਲ ਕਥਿਤ ਸਬੰਧਾਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਿਛਲੇ ਸਾਲ ਅੰਮ੍ਰਿਤਸਰ ਆਉਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਵਜੋਂ ਪੱਪਲਪ੍ਰੀਤ ਸਿੰਘ ਉਨ੍ਹਾਂ ਦੇ ਨਾਲ ਸੀ। ਉਸ ਨੇ ਅੰਮ੍ਰਿਤਪਾਲ ਸਿੰਘ ਦੀਆਂ ਫੋਟੋਆਂ ਕਲਿੱਕ ਕੀਤੀਆਂ ਅਤੇ ਮੀਡੀਆ ਨਾਲ ਇੰਟਰਵਿਊ ਫਿਕਸ ਕਰਨ ਦੇ ਨਾਲ-ਨਾਲ ਵੀਡੀਓ ਵੀ ਸ਼ੂਟ ਕੀਤੇ। ਪੱਪਲਪ੍ਰੀਤ ਸਿੰਘ ਦੀ ਸੋਸ਼ਲ ਮੀਡੀਆ, ਖਾਸ ਕਰ ਕੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਬਹੁਤ ਜ਼ਿਆਦਾ ਫਾਲੋਇੰਗ ਸੀ, ਜੋ ਕਿ ਅੰਮ੍ਰਿਤਪਾਲ ਲਈ ਕੰਮ ਆਇਆ।