





Total views : 5841613







Total views : 5841613ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਜਸਕਰਨ ਸਿੰਘ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਇਤਿਹਾਸਿਕ ਨਗਰ ਚੋਹਲਾ ਸਾਹਿਬ ਵਿਖੇ ਪਾਵਨ ਅਸਥਾਨ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿੱਚ ਖਾਲਸਾ ਸਾਜਨਾ ਦਿਹਾੜਾ ਵਿਸਾਖੀ ਮਨਾਇਆ ਗਿਆ ਜਿਥੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆ ਭਰੀਆਂ ਉਥੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ , ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਤਨਾਮ ਸਿੰਘ ਚੋਹਲਾ ਸਾਹਿਬ ਨੇ ਆਪਣੇ ਸਾਥੀਆਂ ਨਾਲ ਨਤਮਸਤਕ ਹੋਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਅਤੇ ਸੰਗਤਾਂ ਨੂੰ ਖਾਲਸੇ ਦੇ 324ਵੇਂ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿਤੀਆਂ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਕੱਲ ਮਿਤੀ 15 ਅਪਰੈਲ ਨੂੰ ਸ਼ੀ੍ ਅਕਾਲ ਤਖ਼ਤ ਸਾਹਿਬ ਜੀ ਤੋ ਪੰਜ ਪਿਆਰੇ ਸਹਿਬਾਨ ਅੰਮਿ੍ਤ ਦਾ ਬਾਟਾ ਤਿਆਰ ਕਰਨਗੇ ਸੰਗਤਾਂ ਵੱਧ ਤੋਂ ਵੱਧ ਅੰਮਿ੍ਤ ਪਾਨ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪਰਾਪਤ ਕਰਨ ਲੋੜਵੰਦ ਸੰਗਤਾਂ ਨੂੰ ਕਕਾਰ ਭੇਟਾਂ ਰਹਿਤ ਫਰੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਜਾਣਗੇ । ਇਸ ਸਮੇਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਤਰੀਕ ਨੂੰ ਖੇਡਾਂ ਹੋਣਗੀਆਂ ਅਤੇ ਤਕਰੀਬਨ 4 ਵਜੇ ਇਨਾਮਾਂ ਦੀ ਵੰਡ ਕੀਤੀ ਜਾਵੇਗੀ ।

ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਇੰਚਾਰਜ ਖਡੂਰ ਸਾਹਿਬ ਤੋਂ ਇਲਾਵਾ ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਤਨਾਮ ਸਿੰਘ ਚੋਹਲਾ ਸਾਹਿਬ , ਸਤਨਾਮ ਸਿੰਘ ਕਰਮੂਵਾਲਾ, ਅਮਰੀਕ ਸਿੰਘ ਪੱਖੋਕੇ , ਦਿਲਬਾਗ ਸਿੰਘ ਕਾਹਲਵਾਂ , ਗੁਰਦੇਵ ਸਿੰਘ ਸ਼ਬਦੀ, ਦਿਲਬਰ ਸਿੰਘ , ਜਸਬੀਰ ਸਿੰਘ ਜੱਸ ਕਾਹਲਵਾਂ, ਨਿਸ਼ਾਨ ਸਿੰਘ ਕਾਹਲਵਾਂ , ਮਨਜਿੰਦਰ ਸਿੰਘ ਸਾਹਬਾ ਵਣਿੰਗ, ਮਾਸਟਰ ਗੁਰਨਾਮ ਸਿੰਘ ਧੁੰਨ, ਮਾਸਟਰ ਦਲਬੀਰ ਸਿੰਘ ਚੰਬਾ , ਜੋਤਾ ਸਿੰਘ ਧੁੰਨ , ਬਾਵਾ ਸਿੰਘ ਰਤੋਕੇ ਸਾਬਕਾ ਸਰਪੰਚ , ਮਨਜਿੰਦਰ ਸਿੰਘ ਲਾਟੀ ਚੋਹਲਾ ਸਾਹਿਬ , ਬਲਬੀਰ ਸਿੰਘ ਬੱਲੀ ਚੋਹਲਾ ਸਾਹਿਬ ,ਸਾਧਾ ਸਿੰਘ ਪ੍ਰਧਾਨ ਚੋਹਲਾ ਸਾਹਿਬ ਆਦਿ ਨੇ ਵੀ ਹਾਜ਼ਰੀ ਭਰਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿਤੀਆਂ । ਖਾਲਸੇ ਦੇ ਸਥਾਪਨਾ ਦਿਵਸ ਨੂੰ ਬਹੁਤ ਵਧੀਆ ਤਰੀਕੇ ਨਾਲ ਮਨਾਉਣ ਲਈ ਧਰਮਿੰਦਰ ਸਿੰਘ ਮਾਨੋਚਾਹਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਅਤੇ ਨਿਰਮਲ ਸਿੰਘ ਮੈਨੇਜਰ ਗੁਰਦੁਆਰਾ ਚੋਹਲਾ ਸਾਹਿਬ ਅਤੇ ਸਮੂਹ ਸਾਥੀ ਦਿਨ ਰਾਤ ਸੇਵਾ ਵਿਚ ਜੁਟੇ ਹਨ ।