





Total views : 5841613







Total views : 5841613ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸ੍ਰੀ ਹਰਜੀਤ ਸਿੰਘ ਧਾਲੀਵਾਲ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ-ਕਮ-ਕਾਰਜ਼ਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ ਵੱਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਅਧੀਨ ਪੈਂਦੇ ਥਾਣਿਆਂ ਦੇ ਏਰੀਆਂ ਵਿੱਚ ਪਤੰਗ/ ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜ਼ਬੂਤ, ਨਾ ਗਲਣ-ਯੋਗ ਅਤੇ ਨਾ ਟੁੱਟਣ-ਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ।
ਇਸਤੋਂ ਇਲਾਵਾ ਸਾਇਕਲ ਅਤੇ ਸਕੂਟਰ/ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਹਨਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤਰ੍ਹਾਂ ਸਿੰਥੇਟਿਕ/ ਪਲਾਸਟਿਕ ਦੀ ਬਣੀ ਡੋਰ ਜਦੋਂ ਪਤੰਗਾਂ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਹਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ, ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ। ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰੀ ਦੇ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 17-04-2023 ਤੋਂ 13-10-2023 ਤੱਕ ਲਾਗੂ ਰਹੇਗਾ।