ਨਸ਼ਾ ਤਸਕਰੀ ਮਾਮਲੇ ਵਿਚ ਪੀਪੀਐਸ ਅਧਿਕਾਰੀ ‘ਤੇ ਵੱਡੀ ਕਾਰਵਾਈ, ਤੱਤਕਲੀਨ ਐਸ.ਐਸ.ਪੀ ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

4946997
Total views : 5947031

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ।ਉਨ੍ਹਾਂ ਆਖਿਆ ਹੈ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ  ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਲਿਖਿਆ ਕਿ, ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਲਿਖਿਆ ਕਿ, ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ ਪੀਪੀਐਸ  ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ। 

 

Share this News