





Total views : 5947162







Total views : 5947162ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀ .ਜੀ .ਪੀ ਨੂੰ ਸਪਸ਼ਟ ਹਦਾਇਤ ਕੀਤੀ ਹੈ ਕਿ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਪੁਸ਼ਤ ਪਨਾਹੀ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਖਿਲਾਫ ਜਾਂਚ ਕੀਤੀ ਜਾਵੇ ਅਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਹੜੇ ਵੀ ਅਧਿਕਾਰੀ ਜਾਂ ਅਫਸਰ ਨੇ ਇੰਦਰਜੀਤ ਸਿੰਘ ਦੀ ਪੁਸ਼ਤ ਪਨਾਹੀ ਕੀਤੀ ਹੈ, ਉਹਨਾਂ ਦੀ ਸ਼ਨਾਖ਼ਤ ਕੀਤੀ ਜਾਵੇ ਤੇ ਫਿਰ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਦੱਸਣਯੋਗ ਹੈ ਕਿ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਦੋਸ਼ ਹੈ ਕਿ ਉਹ ਨਸ਼ਾ ਤਸਕਰਾਂ ਖਿਲਾਫ ਜਾਂਚ ਕਮਜ਼ੋਰ ਕਰਦਾ ਸੀ ਤੇ ਮਾਸੂਮ ਲੋਕਾਂ ’ਤੇ ਝੂਠੇ ਪਰਚੇ ਦਰਜ ਕਰਦਾ ਸੀ। ਹੁਣ ਡੀ .ਜੀ ਪੀ ਨੇ ਏ. ਡੀ .ਜੀ .ਪੀ ਆਰ .ਕੇ ਜੈਸਵਾਲ ਦੀ ਡਿਊਟੀ ਸਾਰੇ ਮਾਮਲੇ ਦੀ ਜਾਂਚ ਵਾਸਤੇ ਲਗਾਈ ਹੈ।