





Total views : 5947218







Total views : 5947218ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਅਤੇ ਪੀ.ਪੀ.ਐਸ. ਅਧਿਕਾਰੀ ਰਾਜਜੀਤ ਸਿੰਘ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਪੜਤਾਲ ਆਰੰਭ ਦਿੱਤੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਜਜੀਤ ਸਿੰਘ ਖਿਲਾਫ਼ ਜਾਂਚ ਲਈ ਲੋੜੀਂਦਾ ਪੱਤਰ ਬਿਊਰੋ ਨੂੰ ਭੇਜ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿੱਚ ਜਲਦੀ ਪੜਤਾਲ ਮੁਕੰਮਲ ਕੀਤੀ ਜਾਵੇਗੀ।
ਐਸ.ਟੀ.ਐਫ ਨੇ ਲੁੱਕ ਆਊਟ ਕੀਤਾ ਜਾਰੀ
ਪੰਜਾਬ ਸਰਕਾਰ ਨੇ ਲੰਘੇ ਦਿਨ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਸਨ। ਸਿਟ ਦੀਆਂ ਰਿਪੋਰਟਾਂ ਵਿੱਚ ਬਰਖਾਸਤ ਪੁਲੀਸ ਅਧਿਕਾਰੀ ਵੱਲੋਂ ਮੁਹਾਲੀ ਜ਼ਿਲ੍ਹੇ ਤੇ ਹੋਰਨਾਂ ਥਾਵਾਂ ’ਤੇ ਜਾਇਦਾਦ ਖ਼ਰੀਦਣ ਦੇ ਤੱਥ ਸਾਹਮਣੇ ਲਿਆਂਦੇ ਸਨ।ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਹੋਰਨਾਂ ਅਸਾਸਿਆਂ ਦੀ ਪੜਤਾਲ ਕੀਤੀ ਜਾਵੇਗੀ। ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਰਾਜਜੀਤ ਸਿੰਘ ਅਤੇ ਉਸਦੇ ਪਰਿਵਾਰ ਦੇ ਬੈਂਕ ਖਾਤਿਆਂ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਲਿਖਿਆ ਹੈ।