ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

4878811
Total views : 5841489

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ    

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ

ਇਸ ਮੌਕੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾਮਹਿਲ ਸਿੰਘ ਨੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਕਾਰਜ ਕਰਨੇ ਚਾਹੀਦੇ ਹਨ ਇਸ ਮੌਕੇ ਪ੍ਰਿੰਡਾਮਹਿਲ ਸਿੰਘ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤੇ

 ਇਸ ਮੌਕੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾਸੁਰਿੰਦਰ ਕੌਰਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨਰਣਜੀਤ ਐਵੀਨਿਊ ਦੀ ਕਾਰਜਕਾਰੀ ਪ੍ਰਿੰਡਾਮਨਦੀਪ ਕੌਰਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਡਾਜਸਪਾਲ ਸਿੰਘਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋਗੁਰਦੇਵ ਸਿੰਘਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾਆਰਕੇਧਵਨਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾਅਮਨਪ੍ਰੀਤ ਕੌਰਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਐਸਗਿੱਲਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲਖ਼ਾਲਸਾ ਕਾਲਜ ਪਬਲਿਕ ਸਕੂਲਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ਅੰਡਰ ਸੈਕਟਰੀ ਡੀਐਸਰਟੌਲਅਧਿਆਪਕ ਸਾਹਿਬਾਨਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ

Share this News