ਈਡੀ ਨੇ ਸਾਬਕਾ ਨਾਇਬ ਤਹਿਸੀਲਦਾਰ ਨੂੰ ਮਨੀ ਲਾਂਡਰਿੰਗ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕੀਤਾ ਗ੍ਰਿਫ਼ਤਾਰ

4878802
Total views : 5841452

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਮੁਹਾਲੀ/ਬੀ.ਐਨ.ਈ ਬਿਊਰੋ

ਭੂ ਮਾਫੀਆ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਿੰਡ ਮਜਾਰੀਆ-ਸਿਓਂਕ ਦੀ ਸ਼ਾਮਲਾਟ ਜ਼ਮੀਨ ਵੇਚ ਕੇ ਕਰੋੜਾਂ ਰੁਪਏ ਕਮਾਏ ਗਏ। ਇਸ ਮਾਮਲੇ ਵਿਚ ਦੋ ਸਾਲਾਂ ਦੀ ਜਾਂਚ ਤੋਂ ਬਾਅਦ ਹੁਣ ਈਡੀ ਨੇ ਸਾਬਕਾ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਮਨੀ ਲਾਂਡਰਿੰਗ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰ ਕੇ ਚਾਰ ਦਿਨ ਦੇ ਰਿਮਾਂਡ ’ਤੇ ਲਿਆ ਗਿਆ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਕਰਕੇ ਕੇਸ ਦਰਜ ਕੀਤਾ ਸੀ। ਇਸ ਦੇ ਆਧਾਰ ‘ਤੇ ਈਡੀ ਨੇ ਜਾਂਚ ਕੀਤੀ ਸੀ।

 ਮਾਮਲਾ ਫਰਜ਼ੀ ਤਰੀਕੇ ਨਾਲ ਸ਼ਾਮਲਾਟ ਜ਼ਮੀਨ ਵੇਚਣ ਦਾ

ਵਿਜੀਲੈਂਸ ਵਲੋਂ ਦਰਜ ਇਸ ਮਾਮਲੇ ‘ਚ ਰਘਵੀਰ ਸਿੰਘ ਕਾਨੂੰਗੋ, ਬਲਬੀਰ ਸਿੰਘ ਵਾਸੀ ਖੁੱਡਾ ਅਲੀ ਸ਼ੇਰ, ਤਰਸੇਮ ਲਾਲ ਵਾਸੀ ਪਿੰਡ ਗੂੜਾ ਮਾਜਰੀਆਂ, ਜਸਵਿੰਦਰ ਸਿੰਘ ਵਾਸੀ ਪੈਂਦਪੁਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਮਸਤਗੜ੍ਹ, ਮਨਵੀਰ ਸਿੰਘ ਅਤੇ ਕਾਬਲ ਸਿੰਘ ਵਾਸੀ ਪਿੰਡ ਰੁਪਾਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਾਂਚ ‘ਚ ਸਾਹਮਣੇ ਆਇਆ ਹੈ ਕਿ 1946-47 ਤੋਂ ਲੈ ਕੇ 1999-2000 ਤੱਕ ਦੇ ਰਿਕਾਰਡ ਮੁਤਾਬਕ ਇਹ ਜ਼ਮੀਨ ਸ਼ਾਮਲਾਟ ਰਹੀ ਹੈ ਅਤੇ ਕਦੇ ਵੀ ਵਾਹੀਯੋਗ ਜ਼ਮੀਨ ਨਹੀਂ ਸੀ। ਇਸ ਕਾਰਨ ਇਸ ਜ਼ਮੀਨ ‘ਤੇ ਕਿਸੇ ਦਾ ਕਬਜ਼ਾ ਸਾਬਤ ਨਹੀਂ ਕੀਤਾ ਜਾ ਸਕਦਾ।

ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਜਿਨਾਂ ‘ਚ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ, ਰਘਵੀਰ ਸਿੰਘ ਕਾਨੂੰਗੋ, ਇਕਬਾਲ ਸਿੰਘ ਹਲਕਾ ਪਟਵਾਰੀ ਵਲੋਂ ਸ਼ਾਮ ਲਾਲ ਪ੍ਰਾਪਰਟੀ ਡੀਲਰ ਨਾਲ ਮਿਲ ਕੇ ਜਿਥੇ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਇਆਂ ਦਾ ਚੂਨਾ ਲਾਇਆ, ਉਥੇ ਲੱਖਾਂ ਰੁ. ਦੀ ਰਿਸ਼ਵਤ ਹਾਸਲ ਕੀਤੀ।

ਵਿਜੀਲੈਂਸ ਦੀ ਜਾਂਚ ਮੁਤਾਬਕ ਉਕਤ ਕੇਸ ਦੀ ਪੜਤਾਲ ਦੌਰਾਨ ਦਸਤਾਵੇਜ਼ਾਂ ਤੋਂ ਪਾਇਆ ਗਿਆ ਹੈ ਕਿ ਪਿੰਡ ਸਿਓਂਕ ਦੀ ਸ਼ਾਮਲਾਟ ਬਾਰੇ ਏ. ਡੀ. ਸੀ. (ਵਿਕਾਸ) ਵਲੋਂ 1 ਜੁਲਾਈ 2016 ਦੇ ਫੈਸਲੇ ਅਨੁਸਾਰ ਉਸ ਵਕਤ ਦੇ ਨਾਇਬ ਤਹਿਸੀਲਦਾਰ ਮਾਜਰੀ ਵਰਿੰਦਰਪਾਲ ਸਿੰਘ ਧੂਤ, ਕਾਨੂੰਗੋ ਰਘਵੀਰ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਵਲੋਂ ਸ਼ਾਮ ਲਾਲ ਪ੍ਰਾਪਰਟੀ ਡੀਲਰ, ਗੁਰਨਾਮ ਸਿੰਘ ਨੰਬਰਦਾਰ ਅਤੇ ਹੋਰ ਪ੍ਰਾਪਰਟੀ ਡੀਲਰਾਂ ਆਦਿ ਨਾਲ ਮਿਲ ਕੇ ਜ਼ਮੀਨ ਦੇ ਹਿੱਸਿਆਂ ਦੀ ਵੰਡ ਸੰਬੰਧੀ ਇੰਤਕਾਲ ਦਰਜ ਕੀਤੇ ਗਏ, ਪਰ ਇੰਤਕਾਲ ਕਰਨ ਸਮੇਂ ਇਨ੍ਹਾਂ ਵਿਅਕਤੀਆਂ ਵਲੋਂ 1295 ਏਕੜ ਜ਼ਮੀਨ ਦੀ ਵੰਡ ਵਿਚੋਂ ਪਿੰਡ ਸਿਓਂਕ ਦੇ 24 ਹਿੱਸੇਦਾਰ, ਜਿਨ੍ਹਾਂ ਵਿਚ ਬਲਜੀਤ ਕੌਰ ਪਤਨੀ ਕਿਸ਼ਨ ਸਿੰਘ, ਨਸੀਬ ਸਿੰਘ ਪੁੱਤਰ ਗੰਗਾ ਸਿੰਘ, ਬੰਤਾ ਸਿੰਘ ਪੁੱਤਰ ਚੰਨਣ ਸਿੰਘ, ਉਜਾਗਰ ਸਿੰਘ ਪੁੱਤਰ ਠਾਕੁਰ ਸਿੰਘ ਆਦਿ ਦੇ ਤਕਰੀਬਨ 117 ਏਕੜ ਜ਼ਮੀਨ ਦੇ ਹਿੱਸੇ ਘੱਟ ਕਰ ਦਿੱਤੇ ਗਏ ਜਦਕਿ ਕਈ ਅਜਿਹੇ ਹਿੱਸੇਦਾਰ ਵੀ ਜੋੜ ਦਿੱਤੇ ਜੋ ਇਸ ਪਿੰਡ ਦੇ ਵਸਨੀਕ ਹੀ ਨਹੀਂ ਹਨ।

Share this News