





Total views : 5947481







Total views : 5947481ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਮੋਗਾ/ ਬਾਰਡਰ ਨਿਊਜ ਸਰਵਿਸ
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ’ਕਿ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਚ ਆਤਮ ਸਮਰਪਣ ਕੀਤਾ ਹੈ।
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ 36 ਦਿਨਾਂ ਤੋਂ ਭਗੌੜਾ ਸੀ, ਜਿਸ ਦੀ ਭਾਲ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੀ, ਉਹ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਹੈ।ਪੰਜਾਬ ਪੁਲਿਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਮੋਗਾ ਵਿਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਤੇ ਏਕਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਗਲਤ ਖਬਰ ਸ਼ੇਅਰ ਨਾ ਕੀਤੀ ਜਾਵੇ।ਇਹ ਵੀ ਖਬਰ ਹੈ ਕਿ ਹੁਣ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਫਲਾਈਟ ਜ਼ਰੀਏ ਅਸਮ ਦੀ ਡਿਬਰੂਗੜ੍ਹ ਜੇਲ੍ਹ ਲਿਆਂਦਾ ਜਾਵੇਗਾ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
