ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

4947352
Total views : 5947495

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਕੰਮ ਤੋ ਵਾਪਿਸ ਆਪਣੇ ਪਿੰਡ ਪਰਤ ਰਹੇ ਸਨ ਮ੍ਰਿਤਕ ਨੌਜਵਾਨ

ਅਟਾਰੀ/ਰਣਜੀਤ ਸਿੰਘ ਰਾਣਾ

ਬੀਤੀ ਰਾਤ ਇਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੇ ਮਾਰੇ ਜਾਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਜਿੰਨਾ ਦੀ ਮੌਤ ਨਾਲ ਇਲਾਕੇ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ   ਸੁੱਖਾ ਸਿੰਘ ਪੁੱਤਰ ਸੁੱਚਾ ਸਿੰਘ ,ਸਾਜਨ ਸਿੰਘ ਪੁੱਤਰ ਸੁੱਚਾ ਸਿੰਘ (ਸਕੇ ਭਰਾ) ਅਤੇ ਕੁਲਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸਾਰੰਗੜਾ, ਜਿਲ੍ਹਾ ਅੰਮਿ੍ਤਸਰ ਕੰਮ ਤੋਂ ਵਾਪਸ ਪਰਤ ਰਹੇ ਸਨ ਤਾਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਗਏ । ਇਸ ਦੁਰਘਟਨਾ ਵਿਚ ਤਿੰਨਾਂ ਨੌਜਵਾਨਾਂ ਦੇ ਸਿਰ ਵਿਚ ਗੰਭੀਰ ਸੱਟਾਂ ਵੱਜੀਆਂ। ਸਥਾਨਕ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ।

Share this News