ਸੀਡੀਪੀਓ ਮੰਜੂ ਭੰਡਾਰੀ ਅਤੇ ਸੇਵਾਦਾਰ ਬਲਿਹਾਰ ਸਿੰਘ ਮੁਅੱਤਲ , ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ‘ਤੇ ਹੋਈ ਕਾਰਵਾਈ  

4729074
Total views : 5596652

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰੰਘ ‘ਗੰਡੀ ਵਿੰਡ’

 ਸੀਡੀਪੀਓ ਮੰਜੂ ਭੰਡਾਰੀ ਅਤੇ ਸੇਵਾਦਾਰ ਬਲਿਹਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਦੋਵਾਂ ਨੂੰ 20 ਅਪ੍ਰੈਲ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਮੁਅੱਤਲ ਕਰਨ ਦੇ ਹੁਕਮ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੀ. ਰਮੇਸ਼ ਕੁਮਾਰ ਵੱਲੋਂ ਜਾਰੀ ਕੀਤੇ ਗਏ।

ਦੋਹਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਨੇ ਕੀਤਾ ਸੀ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੇ ਵੀਰਵਾਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀਡੀਪੀਓ), ਮੰਜੂ ਭੰਡਾਰੀ ਅਤੇ ਉਸ ਦੇ ਚਪੜਾਸੀ (ਸੇਵਾਦਾਰ) ਬਲਿਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।ਇਸ ਦਾ ਖ਼ੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸ ਦੇ ਚਪੜਾਸੀ ਨੂੰ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ  ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਪਰੋਕਤ ਦੋਵੇਂ ਕਰਮਚਾਰੀਆਂ ਨੇ ਆਂਗਨਵਾੜੀ ਹੈਲਪਰ ਦੇ ਖ਼ਾਲੀ ਅਹੁਦੇ ‘ਤੇ ਉਸ ਨੂੰ ਨੌਕਰੀ ਉਤੇ ਰੱਖਣ ਬਦਲੇ 35,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ ਜਿਸ ਲਈ ਉਹ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ।

 

Share this News