





Total views : 5596436








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ
ਖੇਤੀਬਾੜੀ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉਣੀ 2023 ਦੌਰਾਨ ਝੋਨੇ/ਬਾਸਮਤੀ ਅਤੇ ਸਾਉਣੀ ਦੀਆਂ ਹੋਰ ਫਸਲਾਂ ਦੇ ਮਿਆਰੀ ਬੀਜ ਕਿਸਾਨਾ ਨੂੰ ਮੁਹੱਈਆ ਕਰਵਾਉਣ ਹਿੱਤ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਸ੍ਰ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਦੇ ਬੀਜ ਵਿਕਰੇਤਾਵਾਂ ਨਾਲ ਬੀਜਾਂ ਦੀ ਵਿਕਰੀ ਸਬੰਧੀ ਜ਼ਰੂਰੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਵੱਲੋਂ ਜਿਲ੍ਹੇ ਦੇ ਸਮੂਹ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਝੋਨੇ/ਬਾਸਮਤੀ ਅਤੇ ਸਾਉਣੀ ਦੀਆਂ ਹੋਰ ਫਸਲਾਂ ਦੇ ਉੱਚ ਮਿਆਰ ਦੇ ਬੀਜ ਕਿਸਾਨਾਂ ਨੂੰ ਵਾਜਬ ਰੇਟ ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਬੀਜਾਂ ਦੀ ਵਿਕਰੀ ਦੌਰਾਨ ਕਿਸਾਨ ਨੂੰ ਪੱਕਾ ਖਰੀਦ ਬਿੱਲ ਜ਼ਰੂਰ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਕੋਈ ਵੀ ਡੀਲਰ ਝੋਨੇ/ਬਾਸਮਤੀ ਦੇ ਬੀਜ ਵੱਧ ਰੇਟ ਤੇ ਕਿਸਾਨਾਂ ਨੂੰ ਨਾ ਵੇਚੇ ਅਤੇ ਬੀਜ ਐਕਟ ਅਨੁਸਾਰ ਸਮੂਹ ਡੀਲਰ ਬੀਜਾਂ ਦੀ ਵਿਕਰੀ ਨਾਲ ਸਬੰਧਤ ਮੁਕੰਮਲ ਰਿਕਾਰਡ ਮੇਨਟੇਨ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਜੀ ਵੱਲੋਂ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਹਿੱਤ ਬੀਜ ਵਿਕਰੇਤਾਵਾਂ ਦੀ ਚੈੱਕਿੰਗ ਅਤੇ ਬੀਜਾਂ ਦੀ ਸੈਂਪਲਿੰਗ ਪਹਿਲ ਦੇ ਅਧਾਰ ਤੇ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਉਲੰਘਣਾ ਕਰਨ ਵਾਲੇ ਡੀਲਰ/ਦੋਸ਼ੀ ਫਰਮ ਖਿਲਾਫ ਬੀਜ ਐਕਟ ਅਨੁਸਾਰ ਕਾਨੂੰਨੀ ਕਾਰਵਾਈ ਕਰਨ ਸਬੰਧੀ ਹਦਾਇਤ ਕੀਤੀ।
ਇਸ ਮੌਕੇ ਸ. ਰਛਪਾਲ ਸਿੰਘ ਬੰਡਾਲਾ, ਖੇਤੀਬਾੜੀ ਵਿਕਾਸ ਅਫਸਰ (ਬੀਜ) ਵੱਲੋਂ ਦੱਸਿਆ ਗਿਆ ਕਿ ਸਮੂਹ ਬਜਿ ਵਿਕਰੇਤਾ ਬੀਜ ਐਕਟ ਅਨੁਸਾਰ ਕੇਵਲ ਅਧਿਕਾਰਤ/ਨੋਟੀਫਾਈਡ ਕਿਸਮਾਂ ਦੀ ਹੀ ਵਿਕਰੀ ਕਰਨਾ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਅਧਿਕਾਰਤ ਕਿਸਮ ਦੀ ਵਿਕਰੀ ਨਾ ਕੀਤੀ ਜਾਵੇ। ਇਸ ਮੌਕੇ ਸ. ਤਜਿੰਦਰ ਸਿੰਘ ਖੇਤੀਬਾੜੀ ਅਫਸਰ ਮਜੀਠਾ, ਰਮਨ ਕੁਮਾਰ ਖੇਤੀਬਾੜੀ ਅਫਸਰ ਅਟਾਰੀ, ਪਰਜੀਤ ਸਿੰਘ ਔਲਖ ਖੇਤੀਬਾੜੀ ਵਿਕਾਸ ਅਫਸਰ, ਪ੍ਰਭਦੀਪ ਸਿੰਘ , ਜ਼ੋਰਾਵਰ ਸਿੰਘ ਆਦਿ ਅਧਿਕਾਰੀ ਅਤੇ ਰਮੇਸ਼ ਕੁਮਾਰ ਪ੍ਰਧਾਨ, ਹਰਵੰਸ ਸਿੰਘ, ਅਰੁਣ ਕੁਮਾਰ, ਦੀਪਕ ਜੈਨ, ਨਵਤੇਜ ਸਿੰਘ, ਰਕੇਸ਼ ਕੁਮਾਰ, ਜਸਬੀਰ ਸਿੰਘ ਆਦਿ ਬੀਜ ਵਿਕਰੇਤਾ ਹਾਜਿਰ ਸਨ।