ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸੋਗ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ 19 ਵਿੱਦਿਅਕ ਅਦਾਰੇ ਰਹੇ ਬੰਦ

4947376
Total views : 5947530

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਸ: ਬਾਦਲ ਗਵਰਨਿੰਗ ਕੌਂਸਲ ਦੇ 1996 ਤੋਂ 2001 ਤੱਕ ਰਹੇ ‘ਚਾਂਸਲਰ’ : ਸ: ਛੀਨਾ

 ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਸਮੂਹ 19 ਵਿੱਦਿਅਕ ਅਦਾਰੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ’ਤੇ ਸੋਗ ਵਜੋਂ ਬੰਦ ਰਹੇ। ਉਨ੍ਹਾਂ ਦੇ ਅਕਾਲ ਚਲਾਣਾ ਕਾਰਨ ਸੋਗ ਵਜੋਂ ਉਕਤ ਵਿੱਦਿਅਕ ਅਦਾਰਿਆਂ ਦੁਆਰਾ ਉਲੀਕੇ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ। ਸ: ਬਾਦਲ ਆਪਣੀ ਦੂਰਅੰਦੇਸ਼ੀ ਸੋਚ ਜਿੱਥੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਗਏ, ਉਥੇ ਉਹ ਲੋਕਾਂ ਦੇ ਦੁੱਖ ਸੁੱਖ ਦੇ ਭਾਈਵਾਲ ਵੀ ਸਨ। ਜਿਸ ਲਈ ਉਨ੍ਹਾਂ ਨੂੰ ਸਿਆਸਤ ’ਚ ਬਾਬਾ ਬੋਹੜ ਵਜੋਂ ਵੀ ਜਾਣਿਆ ਜਾਂਦਾ ਸੀ।

ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਦੀਆਂ ਸੇਵਾਵਾਂ ਅਨਮੋਲ ਹਨ, ਜਿਨ੍ਹਾਂ ਨੇ 30 ਮਾਰਚ 1996 ਤੋਂ 28 ਸਤੰਬਰ 2001 ਤੱਕ ਗਵਰਨਿੰਗ ਕੌਂਸਲ ਦੇ ‘ਚਾਂਸਲਰ’ ਵਜੋਂ ਆਪਣਾ ਅਹਿਮ ਯੋਗਦਾਨ ਪਾਇਆ।

ਉਨ੍ਹਾਂ ਕਿਹਾ ਕਿ ਸ: ਬਾਦਲ ਦੇ ਅਕਾਲ ਚਲਾਣਾ ਕਰਨ ਜਾਣ ਨਾਲ ਸਿਆਸਤ ਦੇ ਇਕ ਸੁਨਿਹਰੇ ਯੁੱਗ ਦਾ ਅੰਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ: ਬਾਦਲ ਜੋ ਕਿ 5 ਵਾਰ ਸੂਬੇ ਦੇ ਮੁੱਖ ਮੰਤਰੀ ਅਤੇ 10 ਵਾਰ ਵਿਧਾਇਕ ਵਜੋਂ ਆਪਣੀਆਂ ਸਿਆਸੀ ਗਤੀਵਿਧੀਆਂ ’ਚ ਸਭ ਤੋਂ ਮੋਹਰੀ ਕਤਾਰ ’ਚ ਰਹੇ ਹਨ ਆਪਣੇ ਮਿਲਵਰਤਣ ਅਤੇ ਸੁਲਝੇ ਹੋਏ ਇਨਸਾਨ ਵਜੋਂ ਹਮੇਸ਼ਾਂ ਉਭਰਦੇ ਰਹੇ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ’ਤੇ ਰਿਹਾ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਇਸ ਮੌਕੇ ਸ: ਛੀਨਾ ਨੇ ਪ੍ਰਮਾਤਮਾ ਅੱਗੇ ਵਿਛੜੀ ਹੋਈ ਆਤਮਾ ਨੂੰ ਚਰਨਾਂ ’ਚ ਨਿਵਾਸ ਬਖ਼ਸ਼ਣ ਅਤੇ ਬਾਦਲ ਪਰਿਵਾਰ ਨੂੰ ਵਾਹਿਗੁਰੂ ਦਾ ਭਾਣਾ ਮੰਨਣ ਦਾ ਬੱਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਗਵਰਨਿੰਗ ਕੌਂਸਲ ਦੇ ਹੋਰਨਾਂ ਅਹੁੱਦੇਦਾਰਾਂ, ਕੌਂਸਲ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਜ਼ ਅਤੇ ਸਟਾਫ਼ ਨੇ ਵੀ ਦੁਖ ਦਾ ਪ੍ਰਗਟਾਵਾ ਕੀਤਾ।

Share this News