ਪਨਗਰੇਨ ਦੇ ਚੇਅਰਮੈਨ ਮਿਆਦੀਆਂ ਨੇ ਦਾਣਾ ਮੰਡੀ ਤਰਨ ਤਾਰਨ ਦਾ ਕੀਤਾ ਦੌਰਾ ਤੇ ਆੜਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

4675345
Total views : 5506907

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਕਰਨ ਸਿੰਘ ,ਲਾਲੀ ਕੈਰੋ 

ਪਨਗਰੇਨ ਦੇੇ ਚੇਅਰਮੈਨ ਬਲਦੇਵ ਸਿੰਘ ਮਿਆਦੀਆ ਨੇ ਵੀਰਵਾਰ ਨੂੰ ਤਰਨਤਾਰਨ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਚੱਲ ਰਹੀ ਖਰੀਦ ਅਤੇ ਚੁਕਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਾਲ ਹੀ ਉਨਾਂ ਨੇ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨਾਂ  ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਉਨਾਂ ਨੇ ਡੀ.ਐੱਫ.ਐੱਸ.ਸੀ ਜਸਜੀਤ ਕੌਰ ਨੂੰ ਮੁਸ਼ਕਿਲਾਂ ਮੁੱਢਲੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇੇ।

ਇਸ ਮੌਕੇ ਬਲਦੇਵ ਸਿੰਘ ਮਿਆਦੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ ਤੇ ਕਣਕ ਦੀ ਲਿਫਟਿੰਗ ਨਾਲੋ-ਨਾਲ ਕਰਨ ਤੋਂ ਇਲਾਵਾ ਖ਼ਰੀਦੀ ਗਈ ਫਸਲ ਦੀ ਅਦਾਇਗੀ ਤੈਅ ਸਮੇਂ ‘ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇੱਥੋਂ ਦੀ ਦਾਣਾ ਮੰਡੀ ‘ਚ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਹੈ ਅਤੇ ਏਜੰਸੀਆਂ ਵੱਲੋਂ ਖਰੀਦੀ ਜਾ ਰਹੀ ਕਣਕ ਦੀ ਚੁਕਾਈ ਨਾਲੋ ਨਾਲ ਕਰਨ ਲਈ ਸਬੰਧਤ ਟੈਂਡਰਕਾਰਾਂ ਨੂੰ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਉਨਾਂ੍ਹ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਨੂੰ ਕਿਸੇ ਤਰਾਂ੍ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ੍ਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਚੰਗੀ ਤਰ੍ਹਾ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ  ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਹਰਜੋਤ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ, ਨਵਦੀਪ ਸਿੰਘ ਸਹਾਇਕ ਖੁਰਾਕ ਕੰਟਰੋਲਰ, ਰਕੇਸ਼ ਰੋਸ਼ਨ ਭਾਟੀਆ ਸਕੱਤਰ ਮਾਰਕੀਟ ਕਮੇਟੀ, ਕੁਲਵਿੰਦਰ ਸਿੰਘ ਮੰਡੀ ਸੁਪਰਵਾਈਜਰ, ਰਣਜੀਤ ਸਿੰਘ ਰਾਣਾ ਇੰਸਪੈਕਟਰ ਪਨਗਰੇਨ, ਕਰਨੈਲ ਸਿੰਘ ਦੇਊ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਦਵਿੰਦਰ ਸਿੰਘ ਬਿੱਟੂ ਤੋਂ ਇਲਾਵਾ ਹੋਰ ਆੜ੍ਹਤੀ ਵੀ ਮੌਜੂਦ ਸਨ।

Share this News