ਬਾਬਾ ਬੁੱਢਾ ਜੀ ਪਬਲਿਕ ਸਕੂਲ ਬੀੜ੍ਹ ਸਾਹਿਬ ਵਿਖੇ ਸੋਗ ਸਭਾ ਕਰਕੇ ਸਵ: ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਗਈ ਨਿੱਘੀ ਸ਼ਰਧਾਂਜਲੀ

4675345
Total views : 5506907

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਜਸਕਰਨ ਸਿੰਘ

ਅੱਜ  ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਬੀੜ ਵਿਖੇ ਸਾਬਕਾ ਮੁੱਖ ਮੰਤਰੀ ਸ੍. ਪ੍ਰਕਾਸ਼ ਸਿੰਘ ਬਾਦਲ ਜੀ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਸ਼ੋਕ ਸਭਾ ਕਰਦਿਆਂ ਹੋਇਆਂ 2 ਮਿੰਟ ਲਈ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ ਮੋਨ ਵਰਤ ਰੱਖਿਆ ਗਿਆ ਅਤੇ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਇਸ ਮੌਕੇ  ਪ੍ਰਿੰਸੀਪਲ ਸ੍ਰ.ਤਰਨਜੀਤ ਸਿੰਘ ਅਤੇ ਮੈਡਮ ਸਤਨਾਮ ਕੌਰ ਨੇ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਪੰਜਾਬ ਲਈ ਯੋਗਦਾਨ ਨੂੰ ਯਾਦ ਕਰਦਿਆਂ ਹੋਇਆਂ ਬੱਚਿਆਂ ਨੂੰ ਉਹਨਾਂ ਦੇ ਜੀਵਨ  ਤੇ ਚਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀਬੀ ਦਵਿੰਦਰਪਾਲ ਕੌਰ,ਬੀਬੀ ਅਕਵਿੰਦਰ ਕੌਰ, ਬੀਬੀ ਗੁਰਦੀਪ ਕੌਰ, ਬੀਬੀ ਜਸਵਿੰਦਰ ਕੌਰ, ਗੁਰਮੀਤ ਸਿੰਘ, ਮਨਿੰਦਰ ਸਿੰਘ, ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Share this News