Total views : 5506908
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ 287340 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਕਣਕ ਦੀ ਖਰੀਦ ਵਿੱਚ ਮਾਰਕਫੈਡ ਮੋਹਰੀ ਏਜੰਸੀ ਵਜੋਂ ਉਭਰੀ ਹੈ ਅਤੇ ਮਾਰਕਫੈਡ ਵੱਲੋਂ ਹੁਣ ਤੱਕ 65473 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ 129 ਕਰੋੜ ਰੁਪਏ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 93 ਫੀਸਦੀ ਦੇ ਕਰੀਬ ਬਣਦੀ ਹੈ। ਇਸੇ ਤਰ੍ਹਾਂ ਪਨਗਰੇਨ ਵੱਲੋਂ 99251 ਮੀਟ੍ਰਿਕ ਟਨ ਕਣਕ ਖਰੀਦ ਕਰਕੇ 67 ਫੀਸਦੀ , ਪਨਸਪ ਵੱਲੋਂ 53909 ਮੀਟ੍ਰਿਕ ਟਨ ਕਣਕ ਖਰੀਦ ਕਰਕੇ 89 ਫੀਸਦੀ, ਪੰਜਾਬ ਵੇਅਰ ਹਾਊਸ ਵੱਲੋਂ 58884 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ 62 ਫੀਸਦੀ ਅਤੇ ਐਫ:ਸੀ:ਆਈ ਵੱਲੋਂ 9893 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ 65 ਫੀਸਦੀ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਹੈ।
ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 463.45 ਕਰੋੜ ਰੁਪਏ ਦੀ ਅਦਾਇਗੀ
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕਣਕ ਸਰਕਾਰੀ ਗੋਦਾਮਾਂ ਵਿੱਚ ਭੰਡਾਰ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਅਦਾਇਗੀ ਵਜੋਂ 463.45 ਕਰੋੜ ਰੁਪਏ ਅਦਾ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਲਈ ਪਨਗ੍ਰੇਨ ਏਜੰਸੀ ਵੱਲੋਂ 140.90 ਕਰੋੜ ਰੁਪਏ, ਪਨਸਪ ਵੱਲੋਂ 101.91 ਕਰੋੜ ਰੁਪਏ, ਵੇਅਰਹਾਊਸ ਵੱਲੋਂ 77.94 ਕਰੋੜ ਰੁਪਏ ਅਤੇ ਐਫ:ਸੀ:ਆਈ ਵੱਲੋਂ 13.70 ਕਰੋੜ ਰੁਪੲੈ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਈ ਜਾ ਰਹੀ ਹੈ।
ਉਨਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਸਮੂਹ ਏਂਜਸੀਆਂ ਦੇ ਇੰਸਪੈਕਟਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਬਾਰਦਾਨੇ ਵਿੱਚ ਕੋਈ ਕਮੀ ਨਾ ਆਵੇ ਅਤੇ ਜੇਕਰ ਕਿਤੇ ਕੋਈ ਅਣਗਹਿਲੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰ ਵਲੋਂ ਕਣਕ ਦੇ ਮਿੱਥੇ ਗਏ ਰੇਟ 2125/- ਰੁਪਏ ਤਹਿਤ ਹੀ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਕਣਕ ਨੂੰ ਸੁਕਾ ਕੇ ਹੀ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।