Total views : 5506737
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਕਰਨ ਸਿੰਘ
ਅਧਿਆਪਕਾ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਪੰਜਵੀਂ ਸ਼੍ਰੇਣੀ ਬੋਰਡ ਇਮਤਿਹਾਨਾਂ ਵਿੱਚ ਪਹਿਲੇ ਸਥਾਨ ਤੇ ਰਹਿਣ ਉਪਰੰਤ ਇੱਕ ਵਾਰ ਫਿਰ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੀ ਮਿਹਨਤ ਨੇ ਅੱਠਵੀਂ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮੁੜ ਦੁਹਰਾਇਆ ਹੈ । ਜ਼ਿਲ੍ਹੇ ਦੇ 9 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਜਿੰਨਾ ਵਿੱਚੋਂ ਇੱਕ ਵਾਰ ਫਿਰ ਬਿਹਤਰੀਨ ਪ੍ਰਦਰਸ਼ਨ ਦੁਹਰਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਕੰਨਿਆ ਦੀ ਵਿਦਿਆਰਥਣ ਅੰਮ੍ਰਿਤਨੂਰ ਕੌਰ ਨੇ 592 ਅੰਕ ਲੈਕੇ ਜ਼ਿਲ੍ਹੇ ਵਿੱਚੋਂ ਪਹਿਲਾ ਅਤੇ ਪੂਰੇ ਪੰਜਾਬ ਵਿੱਚੋਂ ਅੱਠਵਾਂ ਸਥਾਨ ਹਾਸਲ ਕੀਤਾ ਅਤੇ ਆਪਣੇ ਮਾਤਾ ਪਿਤਾ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਅਧਿਆਪਕ ਸਹਿਬਾਨ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਸ ਸ਼ਾਨਦਾਰ ਕਾਰਗੁਜਾਰੀ ਤੇ ਵਧਾਈ ਦਿੰਦਿਆਂ ਦੱਸਿਆ ਕਿ ਅਧਿਆਪਕ ਸਹਿਬਾਨ ਦੀ ਅਣਥੱਕ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਜ਼ਬੂਤ ਇਰਾਦਿਆਂ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ । ਇਸ ਮੌਕੇ ਉਹਨਾਂ ਸਮੂਹ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਇਸ ਬਿਹਤਰੀਨ ਕਾਰਗੁਜ਼ਾਰੀ ਸਦਕਾ ਹੀ ਸੰਭਵ ਹੋ ਸਕਿਆ ਹੈ ।
ਉਹਨਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲ ਸਹੂਲਤਾਂ ਪੱਖੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ ਹਨ । ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਵਿੱਚ ਅੰਮ੍ਰਿਤਨੂਰ ਕੌਰ ਸਸਸਸ ਵਲਟੋਹਾ ਕੰਨਿਆ, ਪਰਮਵੀਰ ਸਿੰਘ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਰੋਵਾਲ, ਸਿਮਰਨਪ੍ਰੀਤ ਕੌਰ, ਜਸਮੀਨ ਕੌਰ, ਤਨੂੰ ਸ਼ਰਮਾਂ, ਕਿਰਨਜੀਤ ਕੌਰ, ਇਕਮੀਤ ਕੌਰ, ਨੂਰਪ੍ਰੀਤ ਕੌਰ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ, ਪ੍ਰਥਮ ਸ਼ੋਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਸ਼ਾਮਲ ਹਨ ।