Total views : 5506764
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਨਵੋਦਿਆ ਪ੍ਰੀਖਿਆ 2023
ਤਰਨ ਤਾਰਨ/ਜਸਕਰਨ ਸਿੰਘ
ਵਿਭਾਗ ਦੀਆਂ ਹਿਦਾਇਤਾਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਨਵੋਦਿਆ ਪ੍ਰੀਖਿਆ 2023 ਦਾ ਪੇਪਰ ਪੂਰੇ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ।
ਇਸ ਮੌਕੇ ਅੱਜ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਰਨ ਤਾਰਨ ਲੜਕੇ ਦੇ ਪ੍ਰੀਖਿਆ ਕੇਂਦਰ ਦਾ ਦੌਰਾ ਕੀਤਾ ਅਤੇ ਚੱਲ ਰਹੀ ਪ੍ਰੀਖਿਆ ਦੇ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ।
ਜ਼ਿਲ੍ਹੇ ਦੇ 9 ਪ੍ਰੀਖਿਆ ਕੇਂਦਰਾਂ ਵਿੱਚ ਦਿੱਤੀ 2845 ਵਿਦਿਆਰਥੀਆਂ ਨੇ ਪ੍ਰੀਖਿਆ
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 9 ਪ੍ਰੀਖਿਆ ਕੇਂਦਰਾਂ ਵਿੱਚ 2845 ਦੇ ਕਰੀਬ ਵਿਦਿਆਰਥੀਆਂ ਨੇ ਪੇਪਰ ਦਿੱਤਾ। ਇਹਨਾਂ ਪੇਪਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ ਵੱਖ ਨਿਗਰਾਨ ਅਮਲਾ ਲਗਾਇਆ ਗਿਆ ਸੀ । ਜਿੰਨਾ ਨੇ ਆਪਣੀ ਡਿਊਟੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ । ਅੱਜ ਦੀ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਵੱਲੋਂ ਵੱਖ ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਬੇਖੌਫ ਪ੍ਰੀਖਿਆ ਦੇਣ ਲਈ ਪ੍ਰੇਰਿਆ।ਇਸ ਮੌਕੇ ਜ਼ਿਲ੍ਹਾ ਗਾਈਡੇਂਸ ਕੈਰੀਅਰ ਸ੍ਰ ਸੁਖਬੀਰ ਸਿੰਘ ਕੰਗ, ਸ੍ਰ ਤਰਸੇਮ ਸਿੰਘ ਜ਼ਿਲ੍ਹਾ ਸਿੱਖਿਆ ਦਫ਼ਤਰ ਅਤੇ ਸ੍ਰ ਬਿਕਰਮਜੀਤ ਸਿੰਘ ਦੱਬਲੀ ਵੀ ਹਾਜਰ ਸੀ ।