2 ਮਈ ਮੰਗਲਵਾਰ ਤੋ ਸਾਰੇ ਸਰਕਾਰੀ ਦਫਤਰ ਖੁਲਣਗੇ ਸਵੇਰੇ 7.30 ਵਜੇ, ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਪੱਤਰ ਕੀਤਾ ਜਾਰੀ

4675228
Total views : 5506737

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਵਿੱਚ ਮੰਗਲਵਾਰ ਯਾਨੀ 2 ਮਈ ਤੋਂ ਸਾਰੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਸਬੰਧੀ ਚਿੱਠੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ 2 ਮਈ ਤੋਂ ਸਾਰੇ ਸਰਕਾਰੀ ਦਫ਼ਤਰਾਂ ਦੇ ਟਾਇਮ ਦੀ ਤਬਦੀਲੀ ਲਈ ਇਸ ਚਿੱਠੀ ਵਿੱਚ ਜਾਣਕਾਰੀ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਸੀ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲ੍ਹਿਆ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰ ਕੇ ਕਿਹਾ ਸੀ ਕਿ ਪੰਜਾਬ ਦੀ ਸਰਕਾਰ ਨਵੀਂ ਸੋਚ ਦੀ ਸਰਕਾਰ ਹੈ। ਹਰ ਰੋਜ਼ ਕੋਈ ਨਾ ਕੋਈ ਨਵੇਂ ਫ਼ੈਸਲੇ ਲੋਕ ਪੱਖੀ ਲਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਦਿੱਕਤਾਂ ਘਟਾਈਆਂ ਜਾਣ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਜਿੰਨੇ ਵੀ ਸਰਕਾਰੀ ਦਫਤਰ ਹਨ ਉਨ੍ਹਾਂ ਦਾ 2 ਮਈ ਤੋਂ ਸਮਾਂ ਬਦਲਿਆ ਜਾ ਰਿਹਾ ਹੈ। ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 15 ਜੁਲਾਈ ਤੱਕ ਰਹੇਗਾ।

Share this News