Total views : 5506752
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਕਰਨ ਸਿੰਘ
ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਦੇ ਕੋਲ ਅੱਜ ਸਵੇਰੇ-ਸਵੇਰ ਹੋਏ ਭਿਆਨਕ ਐਕਸੀਡੈਂਟ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਇਹ ਨੌਜਵਾਨ ਸੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਵਾਪਸ ਆਪਣੇ ਪਿੰਡ ਵਾਪਸ ਆ ਰਹੇ ਸੀ ਤਾਂ ਅਚਾਨਕ ਇਕ ਟਿੱਪਰ ਦੇ ਨਾਲ ਐਕਸੀਡੈਂਟ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ ਟਿੱਪਰ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ ਹੈ।
ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਲਾਲ ਉਮਰ 17 ਸਾਲ, ਮਨੀ ਸਿੰਘ ਪੁੱਤਰ ਜਸਬੀਰ ਸਿੰਘ ਉਮਰ 20 ਸਾਲ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਵਾਸੀ ਪਿੰਡ ਫਤਿਆਬਾਦ ਵਜੋਂ ਹੋਈ ਹੈ। ਹਾਦਸੇ ਦੌਰਾਨ ਮਨੀ ਅਤੇ ਅਰਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਅੰਮ੍ਰਿਤ ਹਾਦਸੇ ਵਾਲੀ ਥਾਂ ‘ਤੇ ਕਾਫੀ ਦੇਰ ਤੱਕ ਤੜਫਦਾ ਰਿਹਾ ਅਤੇ ਬਾਅਦ ‘ਚ ਉਸ ਦੀ ਵੀ ਮੌਤ ਹੋ ਗਈ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਗੋਇੰਦਵਾਲ ਸਾਹਿਬ ਅਤੇ ਸਦਰ ਤਰਨਤਾਰਨ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਥੇ ਇਹ ਦੱਸਣਾ ਬਣਦਾ ਹੈ ਕਿ ਇਹ ਤਿੰਨ ਨੌਜਵਾਨ ਅੰਮ੍ਰਿਤ, ਅਰਸ਼ਦੀਪ ਅਤੇ ਮਨੀ ਸ਼ਨੀਵਾਰ ਦੀ ਰਾਤ ਨੂੰ ਇੱਕੋ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਘਰੋਂ ਨਿਕਲੇ ਸਨ। ਐਤਵਾਰ ਸਵੇਰੇ 7.30 ਵਜੇ ਪਿੰਡ ਵਾਪਿਸ ਪਰਤਦੇ ਸਮੇਂ ਪਿੰਡ ਵੇਈਪੁਈ ਦੇ ਕੋਲ ਇੱਕ ਤੇਜ਼ ਰਫ਼ਤਾਰ ਟਰੱਕ-ਟਰਾਲੀ ਨੇ ਦੂਜੇ ਵਾਹਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਉਲਟ ਦਿਸ਼ਾ ਤੋਂ ਆ ਰਹੇ ਮੋਟਰਸਾਈਕਲ (ਸ੍ਰੀ ਗੋਇੰਦਵਾਲ ਸਾਹਿਬ ਤੋਂ ਤਰਨਤਾਰਨ ਵੱਲ ਆਉਂਦੇ ਹੋਏ) ਨੂੰ ਟੱਕਰ ਮਾਰ ਦਿੱਤੀ।