ਏ.ਐਸ.ਆਈ ਤੇ ਹੋਮ ਗਾਰਡ ਜਵਾਨ ਨੂੰ ਟਰਾਲੇ ਵਲੋ ਕੁਚਲਣ ਕਾਰਨ ਦੋਹਾਂ ਦੀ ਮੌਕੇ ‘ਤੇ ਹੀ ਮੌਤ

4674993
Total views : 5506403

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਫ਼ਤਿਹਗੜ੍ਹ ਸਾਹਿਬ /ਬੀ.ਐਨ.ਈ ਬਿਊਰੋ 

ਪਿੰਡ ਨਬੀਪੁਰ ਨੇੜੇ ਸੜਕ ਹਾਦਸੇ ਦੌਰਾਨ ਮੌਕੇ ਦਾ ਜਾਇਜ਼ਾ ਲੈਂਦਿਆਂ ਨਬੀਪੁਰ ਪੁਲਿਸ ਚੌਕੀ ‘ਚ ਤਾਇਨਾਤ ਪੰਜਾਬ ਪੁਲਿਸ ਦੇ ਏਐੱਸਆਈ ਨਾਜ਼ਰ ਸਿੰਘ ਤੇ ਹੋਮਗਾਰਡ ਜਵਾਨ ਕੁਲਦੀਪ ਸਿੰਘ ਨੂੰ ਪਿੱਛਿਓਂ ਆ ਰਹੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਸਰਹੰਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 ਡੀ.ਐਸ.ਪੀ  ਸੁਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਾਹਨ ਜਿਸ ਵਿਚ ਫੌਜੀ ਜਾ ਰਹੇ ਸਨ, ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ। ਫੌਜੀਆਂ ਨੇ ਤੁਰੰਤ ਲੋਕਲ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਸਾਰ ਹੀ ਨਬੀਪੁਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪੁੱਜੇ। ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਜਦੋਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪੁੱਜੇ ਅਤੇ ਬੱਸ ਕੋਲ ਖੜ੍ਹੇ ਜਾਂਚ ਕਰ ਰਹੇ ਸੀ ਤਾਂ ਪਿੱਛੋਂ ਆ ਰਹੇ ਇਕ ਟਰਾਲੇ ਨੇ ਜਾਂਚ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਉਨ੍ਹਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਹ ਹਾਦਸਾ ਮੁਲਤਾਨੀ ਢਾਬੇ ਕੋਲ ਵਾਪਰਿਆ।

Share this News