ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ ਦੇ ਕੰਮਕਾਜ ਦੇ ਗਿਆਨ ਸਬੰਧੀ ਕੀਤਾ ਦੌਰਾ

4675691
Total views : 5507526

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਐਡਵੋਕੇਟ ਉਪਿੰਦਰਜੀਤ ਸਿੰਘ

ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪੁਲਿਸ ਸਟੇਸ਼ਨ, ਛਾਉਣੀ ਵਿਖੇ ਪੁਲਿਸ ਫ਼ੋਰਸ ਦੇ ਕੰਮਕਾਜ ਨੂੰ ਸਮਝਣ ਲਈ ਉਨ੍ਹਾਂ ਦੀ ਪ੍ਰੈਕਟੀਕਲ ਸਿਖਲਾਈ ਦੇ ਹਿੱਸੇ ਵਜੋਂ ਦੌਰਾ ਕੀਤਾ।ਕਾਲਜ ਦੇ ਡਾਇਰੈਕਟਰਕਮਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰੇ ਮੌਕੇ ਬੀ. ਏ. ਐਲ. ਐਲ. ਬੀ (5 ਸਾਲਾਂ ਕੋਰਸ)10ਵਾਂ ਸਮੈਸਟਰ, ਬੀ. ਕਾਮ. ਐਲ. ਐਲ. ਬੀ(5 ਸਾਲਾਂ ਕੋਰਸ)10ਵਾਂ ਸਮੈਸਟਰ ਅਤੇ ਐਲ. ਐਲ. ਬੀ. (3 ਸਾਲਾਂ ਕੋਰਸ)6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਵਿਖੇ ਤੈਨਾਤ ਪੁਲਿਸ ਅਧਿਕਾਰੀ ਸ੍ਰੀ ਚਰਨਜੀਤ ਸ਼ਰਮਾ ਵੱਲੋਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਗਿਆ।

ਇਸ ਮੌਕੇ ਵਿਦਿਆਰਥੀਆਂ ਨੇ ਕੇਸ ਡਾਇਰੀ, ਐਫ. ਆਈ. ਆਰ. ਡਾਇਰੀ, ਜਨਰਲ ਡਾਇਰੀ ਅਤੇ ਪੁਲਿਸ ਸਟੇਸ਼ਨ ਦੇ ਮਾਲਖਾਨਾ ਆਦਿ ਕੰਮਕਾਜ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਥਾਣਾ ਸਦਰ ਦੇ ਐਸ. ਐਚ. ਓ. ਸ: ਹਰਵਿੰਦਰ ਸਿੰਘ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ, ਜਿਨ੍ਹਾਂ ਨੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਬਾਖੂਬੀ ਜਵਾਬ ਵੀ ਦਿੱਤੇ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪੁਲਿਸ ਸਟੇਸ਼ਨ ਦਾ ਦੌਰਾ ਕੋਆਰਡੀਨੇਟਰ ਆਫ਼ ਪ੍ਰੈਕਟੀਕਲ ਟ੍ਰੇਨਿੰਗ ਡਾ. ਸੀਮਾ ਰਾਣੀ ਦੀ ਅਗਵਾਈ ਹੇਠ ਕੀਤਾ ਗਿਆ ਇਸ ਮੌਕੇ ਹੋਰਨਾਂ ’ਚ ਡਾ. ਹਰਪ੍ਰੀਤ ਕੌਰ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਰੇਣੂ ਸੈਣੀ ਵੀ ਸ਼ਾਮਿਲ ਸਨ।

 

Share this News