Total views : 5508043
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਇਕ ਨਾਬਾਲਗ ਨਾਲ ਬਦਫੈਲੀ ਕਰਨ ਦੇ ਦੋਸ਼ੀ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਤੇ ਉਹਨਾਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਪੁਲਿਸ ਨੂੰ ਵੀ ਹਦਾਇਤ ਕੀਤੀ ਜਾਵੇ ਕਿਉਂਕਿ ਉਹਨਾਂ ਨੇ ਜਿਸ ਵਿਅਕਤੀ ਨਾਲ ਬਦਫੈਲੀ ਕੀਤੀ ਹੈ, ਉਸ ਵਿਅਕਤੀ ਨੇ ਸਾਹਮਣੇ ਆ ਕੇ ਕੌਮੀ ਐਸ .ਸੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਿਵੇਂ ਲਾਲ ਚੰਦ ਕਟਾਰੂਚੱਕ ਉਸਦਾ ਜਿਣਸੀ ਸੋਸ਼ਣ ਕਰਦਾ ਰਿਹਾ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਕੈਬਨਿਟ ਮੰਤਰੀ ਵੱਲੋਂ ਨਾਬਾਲਗ ਨਾਲ ਬਦਫੈਲੀ ਕਰਨ ਲਈ ਉਹਨਾਂ ਨੂੰ ਬਰਖ਼ਾਸਤ ਕਰਨ ਦੀ ਕੀਤੀ ਅਪੀਲ ਅਤੇ ਕਟਾਰੂਚੱਕ ਦੀ ਗ੍ਰਿਫਤਾਰੀ ਵੀ ਮੰਗੀ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਟਾਰੂਚੱਕ ਨੇ ਜਿਸ ਵਿਅਕਤੀ ਦਾ ਜਿਣਸੀ ਸੋਸ਼ਣ ਕੀਤਾ ਹੈ, ਉਸਨੇ ਕੌਮੀ ਐਸ ਸੀ ਕਮਿਸ਼ਨ ਕੋਲ ਸ਼ਿਕਾਇਤ ਦੇ ਕੇ ਇਹ ਦੱਸਿਆ ਹੈ ਕਿ ਕਟਾਰੂਚੱਕ 2013-14 ਤੋਂ ਉਸਦਾ ਜਿਣਸੀ ਸੋਸ਼ਣ ਕਰਦਾ ਆ ਰਿਹਾ ਹੈ ਜਦੋਂ ਉਹ ਨਾਬਾਲਗ ਸੀ। ਉਹਨਾਂ ਕਿਹਾ ਕਿ ਇਹ ਇਕ ਗੰਭੀਰ ਅਪਰਾਧ ਹੈ ਤੇ ਮੰਤਰੀ ਨੂੰ ਬਰਖ਼ਾਸਤ ਕਰਨ ਦੇ ਨਾਲ ਨਾਲ ਰਾਜਪਾਲ ਨੂੰ ਪੰਜਾਬ ਦੇ ਡੀ ਜੀ. ਪੀ ਨੂੰ ਹਦਾਇਤ ਦੇਣੀ ਚਾਹੀਦੀ ਹੈ ਕਿ ਉਹ ਦੋਸ਼ੀ ਨੂੰ ਗ੍ਰਿਫਤਾਰ ਕਰਨ ਤੇ ਕਾਨੂੰਨ ਮੁਤਾਬਕ ਬਣਦੀ ਸਜ਼ਾ ਉਸਨੂੰ ਦਿੱਤੀ ਜਾਵੇ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਸਿਰਸਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਰਾਜਪਾਲ ਕੋਲ ਇਸ ਜਿਣਸੀ ਸੋਸ਼ਣ ਦੀਆਂ ਵੀਡੀਓ ਪਹੁੰਚਣ ਦੇ ਬਾਵਜੂਦ ਮੁੱਖ ਮੰਤਰੀ ਦੋਸ਼ੀ ਦਾ ਬਚਾਅ ਕਰਦੇ ਰਹੇ ਤੇ ਇਸ ਗੱਲ ਦਾ ਖੰਡਨ ਕਰਦੇ ਰਹੇ ਕਿ ਅਜਿਹੀ ਕੋਈ ਵੀਡੀਓ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਆਪ ’ਤੇ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਇਕ ਨਾਬਾਲਗ ਲੜਕੇ ਦੇ ਜਿਣਸੀ ਸੋਸ਼ਣ ਦੇ ਦੋਸ਼ੀ ਦਾ ਬਚਾਅ ਕਰਦੇ ਰਹੇ।
ਉਹਨਾਂ ਕਿਹਾ ਕਿ ਹੁਣ ਜਦੋਂ ਪੀੜਤ ਸਾਹਮਣੇ ਆ ਗਿਆ ਹੈ ਤੇ ਉਸਨੇ ਕੌਮੀ ਐਸ ਸੀ ਕਮਿਸ਼ਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਜਿਸਨੇ ਸੂਬੇ ਦੇ ਮੁੱਖ ਸਕੱਤਰ ਤੇ ਡੀ ਜੀ ਪੀ ਨੂੰ ਆਖਿਆ ਹੈ ਕਿ ਪੀੜਤ ਨੂੰ ਸੁਰੱਖਿਆ ਦਿੱਤੀ ਜਾਵੇ ਅਤੇ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇ ਤਾਂ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਸਿਫਾਰਸ਼ ਕਰਨ ਤੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦੇਣ।