Total views : 5511169
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਐਡਵੋਕੇਟ ਉਪਿੰਦਰਜੀਤ ਸਿੰਘ
ਖਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆਂ ਨੇ ਬੀ. ਏ., ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਵਿਦਿਆਰਥਣ ਨੰਦਿਨੀ ਨੇ ਕੁਲ 500 ਅੰਕਾਂ ‘ਚੋਂ 352 ਅੰਕਾਂ ਨਾਲ ਯੂਨੀਵਰਸਿਟੀ ‘ਚੋਂ ਤੀਜਾ ਸਥਾਨ ਹਾਸਲ ਕੀਤਾ।ਜਦਕਿ ਬੀ. ਏ., ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਸ਼ਿਵਾਂਗੀ ਭਾਟੀਆ ਨੇ 425 ਅੰਕਾਂ (ਕੁਲ 600 ਅੰਕਾਂ ‘ਚੋਂ), ਸੋਫੀਆ ਨੇ 420 ਅੰਕਾਂ ਅਤੇ ਇਸ਼ਮਪ੍ਰੀਤ ਕੌਰ ਨੇ 411 ਅੰਕਾਂ ਨਾਲ ਕਾਲਜ ‘ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੌਕੇ ਕਾਲਜ ਦੇ ਡਾਇਰੈਕਟਰ—ਕਮ—ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੇ ਦਫਤਰ ਵਿਖੇ ਮੂੰਹ ਕਰਵਾਇਆ ਅਤੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
ਉਨ੍ਹਾਂ ਕਿਹਾ ਕਿ ਕਾਲਜ ਦੀਆਂ ਹੋਰਨਾਂ ਵਿਦਿਆਰਥਣਾਂ ਨੇ ਵੀ ਜਿਸ ‘ਚ ਬੀ.ਏ., ਐਲ. ਐਲ. ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੀਆਂ ਵਿਦਿਆਰਥਣਾਂ ਖੁਸ਼ਦੀਪ ਕੌਰ ਨੇ 364 ਅੰਕਾਂ (ਕੁਲ 500 ਅੰਕਾਂ ‘ਚੋਂ) ਨਾਲ ਪਹਿਲਾ, ਸੁਖਮਨਦੀਪ ਕੌਰ ਨੇ 363 ਅੰਕਾਂ ਨਾਲ ਦੂਜਾ ਅਤੇ ਜਸ਼ਨਪ੍ਰੀਤ ਕੌਰ ਨੇ 362 ਅੰਕਾਂ ਨਾਲ ਕਾਲਜ ‘ਚੋਂ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਜਦ ਕਿ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਨੌਵਾਂ ਦੀਆਂ ਵਿਦਿਆਰਥਣਾਂ ਹਰਸ਼ਾ ਨੇ 357 ਅੰਕਾਂ (ਕੁਲ 500 ਅੰਕਾਂ ‘ਚੋਂ) ਨਾਲ ਪਹਿਲਾ, ਪਲਕ ਚਾਵਲਾ ਨੇ 354 ਅੰਕਾਂ ਨਾਲ ਦੂਜਾ ਅਤੇ ਸੰਜਨਾ ਨੇ 343 ਅੰਕਾਂ ਨਾਲ ਕਾਲਜ ‘ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਪੁਰਨਿਮਾ ਖੰਨਾ, ਪ੍ਰੋ. ਮੁਨੀਸ਼ ਕੁਮਾਰ, ਪੋ੍. ਜਸਦੀਪ ਸਿੰਘ ਆਦਿ ਸਟਾਫ ਹਾਜ਼ਰ ਸੀ।