ਸੀ.ਆਈ.ਏ ਸਟਾਫ਼ ਵੱਲੋਂ 193 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

4677780
Total views : 5511169

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨਤਾਰਨ/ਜਸਬੀਰ ਸਿੰਘ ਲੱਡੂ

ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਆਰੰਭੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਆਈਏ ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ ਕਰ ਕੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੇ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਵਿਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐੱਸਪੀ ਇਨਵੈੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਅਲਾਦੀਨਪੁਰ, ਜੋਧਪੁਰ ਆਦਿ ਪਿੰਡਾਂ ਵੱਲ ਜਾ ਰਹੇ ਸੀ। ਜਦੋਂ ਉਹ ਅਲਾਦੀਨਪੁਰ ਪੁੱਜੇ ਤਾਂ ਇਕ ਨੌਜਵਾਨ ਪੁਲਿਸ ਨੂੰ ਵੇਖ ਕੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਲੱਗਾ। ਉਕਤ ਨੌਜਵਾਨ ਨੂੰ ਕਾਬੂ ਕਰ ਕੇ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 193 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨਾਂ੍ਹ ਦੱਸਿਆ ਕਿ ਗੁਰਲਾਲ ਸਿੰਘ ਉਰਫ ਗੋਰਾ ਪੁੱਤਰ ਗੁਰਦੀਪ ਸਿੰਘ ਵਾਸੀ ਤਰਨਤਾਰਨ ਵਜੋਂ ਪਛਾਣੇ ਗਏ ਮੁਲਜ਼ਮ ਨੂੰ ਤੁਰੰਤ ਕਾਬੂ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਨਾਮਜ਼ਦ ਕਰ ਲਿਆ ਗਿਆ ਹੈ।
Share this News