ਡੀ.ਜੀ.ਪੀ ਯਾਦਵ ਅੰਮ੍ਰਿਤਸਰ ‘ਚ ਦੂਜੀ ਵਾਰ ਬੰਬ ਧਮਾਕਾ ਹੋਣ ਤੋ ਬਾਅਦ ਅੰਮ੍ਰਿਤਸਰ ਪੁੱਜੇ

4677780
Total views : 5511169

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

 ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਅੱਜ ਇਕ ਵਾਰ  ਸਵੇਰ ਵੇਲੇ 6 ਵਜੇ ਧਮਾਕਾ ਹੋਣ ਤੋਂ ਬਾਅਦ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਈ.ਈ.ਡੀ. ਧਮਾਕਾ ਨਹੀਂ ਹੈ, ਇਹ ਅੱਗ ਵਿਸਫੋਟਕ ਸੀ। ਮੌਕੇ ’ਤੋਂ ਕੋਈ ਡੈਟੋਨੇਟਰ ਨਹੀਂ ਮਿਲਿਆ ਹੈ। ਵਿਸਫੋਟਕਾਂ ਨੂੰ ਇਕ ਕੰਟੇਨਰ ਵਿਚ ਰੱਖ ਕੇ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਹਾਲ ਇਸ ਬਾਰੇ ਹੁਣ ਕੁਝ ਨਹੀਂ ਕਹਿ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਬਲ ਹੈ ਅਤੇ ਉਹ ਕਾਨੂੰਨ ਵਿਵਸਥਾ ਬਣਾਈ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਹਰ ਪਾਸੇ ਤੋਂ ਜਾਂਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ।

ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਸਮਰਥ- ਗੌਰਵ ਯਾਦਵ

ਘਟਨਾ ਸਥਾਨ ‘ਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਪੁਲਿਸ ਅਧਿਕਾਰੀ ਮੌਜੂਦ ਹਨ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਬੰਬ ਸਕੂਐਡ ਤੇ ਫੋਰੈਂਸਿਕ ਟੀਮ ਮੌਕੇ ‘ਤੇ ਮੌਜੂਦ ਹੈ।ਧਮਾਕੇ ਨਾਲ ਸ਼ਰਧਾਲੂਆਂ ਦੇ ਮਨ ‘ਚ ਦਹਿਸ਼ਤ ਦਾ ਮਾਹੌਲ ਹੈ।ਫੋਰੈਂਸਿਕ ਟੀਮ ਦੇ ਮੈਂਬਰਾਂ ਨੇ ਕਈ ਸੈਂਪਲ ਲਏ ਹਨ। ਜਿੱਥੇ ਧਮਾਕਾ ਹੋਇਆ, ਉੱਥੇ ਇੱਕ ਕਾਰ ਵੀ ਖੜ੍ਹੀ ਸੀ, ਜਿਸ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰਨ ਵਿੱਚ ਲੱਗੀ ਹੋਈ ਹੈ। ਫਿਲਹਾਲ ਪੁਲਿਸ ਇਸ ਘਟਨਾ ਨੂੰ ਵਿਸਫੋਟਕ ਹੋਣ ਤੋਂ ਸਾਫ਼ ਇਨਕਾਰ ਕਰ ਰਹੀ ਹੈ।

ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ ਹੈਰੀਟੇਜ ਸਟਰੀਟ ’ਤੇ ਜਾਂਚ ਲਈ ਮੌਕੇ ’ਤੇ ਪੁੱਜੇ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਵੀ ਮੌਕੇ ‘ਤੇ ਪਹੁੰਚੇ।ਡੀਜੀਪੀ ਗੌਰਵ ਯਾਦਵ ਨੇ ਸਾਫ਼ ਕਿਹਾ ਹੈ ਕਿ ਇਸ ਮਾਮਲੇ ਵਿੱਚ ਅੱਤਵਾਦੀ ਐਂਗਲ ਸਾਹਮਣੇ ਨਹੀਂ ਆਇਆ ਹੈ।ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਜਾਪਦਾ ਹੈ।ਧਮਾਕਾ ਘੱਟ ਸਮਰੱਥਾ ਦਾ ਸੀ।ਦੋਵਾਂ ਘਟਨਾਵਾਂ ਵਿੱਚ ਕੋਈ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ।ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਜਗ੍ਹਾ ਨੂੰ ਪਹਿਲਾਂ ਵੀ ਆਵਾਜਾਈ ਲਈ ਬੰਦ ਕਰ ਦਿੱਤਾ ਸੀ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ, ਜਾਂਚ ਜਾਰੀ ਹੈ। ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਦੇ ਅਧਿਕਾਰੀਆਂ ਨੇ ਸੈਂਪਲ ਲੈ ਲਏ ਹਨ।

ਧਮਾਕਾ ਸ਼ਨੀਵਾਰ ਦੇਰ ਰਾਤ ਦੀ ਘਟਨਾ ਤੋਂ 200 ਮੀਟਰ ਦੀ ਦੂਰੀ ‘ਤੇ ਹੋਇਆ।ਜ਼ਿਕਰਯੋਗ ਹੈ ਕਿ ਸ਼ਨੀਵਾਰ ਤੜਕੇ 12.15 ਵਜੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ ਇਕ ਰੈਸਟੋਰੈਂਟ ‘ਚ ਧਮਾਕਾ ਹੋਇਆ ਸੀ।ਜਾਂਚ ‘ਚ ਸਾਹਮਣੇ ਆਇਆ ਸੀ ਕਿ ਰੈਸਟੋਰੈਂਟ ਦੀ ਚਿਮਨੀ ‘ਚ ਗੈਸ ਜਮ੍ਹਾ ਹੋਣ ਕਾਰਨ ਧਮਾਕਾ ਹੋਇਆ ਸੀ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ‘ਚ ਸੋਨੂੰ ਰਾਜਪੂਤ ਨਾਂ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ। ਘਟਨਾ ਸਮੇਂ ਉਹ ਹੈਰੀਟੇਜ ਸਟਰੀਟ ਵਿੱਚ ਸੌਂ ਰਿਹਾ ਸੀ।

Share this News